ਲਖੀਮਪੁਰ ਖੀਰੀ: ਕਿਸਾਨ ਗੁਰਵਿੰਦਰ ਸਿੰਘ ਦਾ ਹੋਇਆ ਅੰਤਿਮ ਸਸਕਾਰ, ਭੁੱਬਾਂ ਮਾਰ-ਮਾਰ ਰੋਇਆ ਪਰਿਵਾਰ
ਲਖੀਮਪੁਰ ਖੀਰੀ ਵਿਚ ਵਾਪਰੀ ਦਰਦਨਾਕ ਘਟਨਾ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਵਿਚ ਸ਼ਾਮਲ ਕਿਸਾਨ ਗੁਰਵਿੰਦਰ ਸਿੰਘ ਦਾ ਅੱਜ ਪਰਿਵਾਰ ਵਲੋਂ ਅੰਤਿਮ ਸਸਕਾਰ ਕੀਤਾ ਗਿਆ।
ਲਖਨਊ: ਲਖੀਮਪੁਰ ਖੀਰੀ ਵਿਚ ਵਾਪਰੀ ਦਰਦਨਾਕ ਘਟਨਾ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਵਿਚ ਸ਼ਾਮਲ ਕਿਸਾਨ ਗੁਰਵਿੰਦਰ ਸਿੰਘ ਦਾ ਅੱਜ ਪਰਿਵਾਰ ਵਲੋਂ ਅੰਤਿਮ ਸਸਕਾਰ ਕੀਤਾ ਗਿਆ। ਹਾਲਾਂਕਿ ਬੀਤੇ ਦਿਨ ਪਰਿਵਾਰ ਨੇ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕਰਦਿਆਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
Funeral of Farmer Gurwinder Singh
ਹੋਰ ਪੜ੍ਹੋ: ਪ੍ਰਿਯੰਕਾ ਗਾਂਧੀ ਤੋਂ ਬਾਅਦ ਰਾਹੁਲ ਗਾਂਧੀ ਜਾਣਗੇ ਲਖੀਮਪੁਰ, UP ਸਰਕਾਰ ਨੇ ਨਹੀਂ ਦਿੱਤੀ ਮਨਜ਼ੂਰੀ
ਪੋਸਟਮਾਰਟਮ ਰਿਪੋਰਟ ਅਨੁਸਾਰ ਗੁਰਵਿੰਦਰ ਸਿੰਘ ਦੀ ਮੌਤ ਗੋਲੀ ਲੱਗਣ ਕਾਰਨ ਨਹੀਂ ਹੋਈ। ਰਿਪੋਰਟ ਵਿਚ ਸਾਹਮਣੇ ਆਇਆ ਕਿ ਗੁਰਵਿੰਦਰ ਸਿੰਘ ਦੀ ਮੌਤ ਉਸ ਨੂੰ ਘੜੀਸਣ ਅਤੇ ਸਦਮੇ ਕਾਰਨ ਹੋਈ ਹੈ।
Funeral of Farmer Gurwinder Singh
ਹੋਰ ਪੜ੍ਹੋ: TV ਅਦਾਕਾਰ ਤੇ ਸਾਬਕਾ MP ਅਰਵਿੰਦ ਤ੍ਰਿਵੇਦੀ ਦਾ ਦੇਹਾਂਤ, ‘ਰਮਾਇਣ’ ਵਿਚ ਨਿਭਾਈ ਸੀ ਰਾਵਣ ਦੀ ਭੂਮਿਕਾ
ਅੰਤਿਮ ਸਸਕਾਰ ਮੌਕੇ ਭਾਰੀ ਗਿਣਤੀ ਵਿਚ ਕਿਸਾਨ ਇਕੱਠੇ ਹੋਏ ਅਤੇ ਉਹਨਾਂ ਨੇ ਨਮ ਅੱਖਾਂ ਨਾਲ ਸ਼ਹੀਦ ਕਿਸਾਨ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਸਨ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ ਤੇ ਹਰ ਮੈਂਬਰ ਦਾ ਰੋ-ਰੋ ਕੇ ਬੁਰਾ ਹਾਲ ਹੈ।
Funeral of Farmer Gurwinder Singh
ਹੋਰ ਪੜ੍ਹੋ: ਪੰਜਾਬ ਦੇ ਬੇੜੇ ’ਚ ਸ਼ਾਮਲ ਹੋਣਗੀਆਂ 842 ਨਵੀਆਂ ਬੱਸਾਂ : ਰਾਜਾ ਵੜਿੰਗ
ਕਈ ਮੌਕੇ ਦੇ ਗਵਾਹਾਂ ਅਨੁਸਾਰ ਕਿਸਾਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਪਰ ਪੋਸਟਮਾਰਟਮ ਰਿਪੋਰਟ ਵਿਚ ਇਸ ਦੀ ਪੁਸ਼ਟੀ ਨਹੀਂ ਹੋਈ। ਦੱਸ ਦਈਏ ਕਿ ਬਾਕੀ ਕਿਸਾਨਾਂ ਦਾ ਅੰਤਿਮ ਸਸਕਾਰ ਬੀਤੇ ਦਿਨ ਕੀਤਾ ਗਿਆ ਸੀ।