ਪ੍ਰਿਯੰਕਾ ਗਾਂਧੀ ਤੋਂ ਬਾਅਦ ਰਾਹੁਲ ਗਾਂਧੀ ਜਾਣਗੇ ਲਖੀਮਪੁਰ, UP ਸਰਕਾਰ ਨੇ ਨਹੀਂ ਦਿੱਤੀ ਮਨਜ਼ੂਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਹੁਲ ਗਾਂਧੀ ਅੱਜ ਸਵੇਰੇ 10 ਵਜੇ ਦਿੱਲੀ ਵਿਚ 24 ਅਕਬਰ ਰੋਡ ਸਥਿਤ ਕਾਂਗਰਸ ਦਫ਼ਤਰ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

Rahul Gandhi

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਭਰ ਵਿਚ ਮਾਹੌਲ ਗਰਮਾਇਆ ਹੋਇਆ ਹੈ। ਇਸ ਦੌਰਾਨ ਕਈ ਸਿਆਸੀ ਨੇਤਾ ਉੱਥੇ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਯੂਪੀ ਸਰਕਾਰ ਵਲੋਂ ਆਗੂਆਂ ਨੂੰ ਇੱਥੇ ਪਹੁੰਚਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ।

Rahul Gandhi

ਹੋਰ ਪੜ੍ਹੋ: TV ਅਦਾਕਾਰ ਤੇ ਸਾਬਕਾ MP ਅਰਵਿੰਦ ਤ੍ਰਿਵੇਦੀ ਦਾ ਦੇਹਾਂਤ, ‘ਰਮਾਇਣ’ ਵਿਚ ਨਿਭਾਈ ਸੀ ਰਾਵਣ ਦੀ ਭੂਮਿਕਾ

ਕਾਂਗਰਸ ਨੇ ਰਾਹੁਲ ਗਾਂਧੀ ਦੇ ਲਖੀਮਪੁਰ ਖੀਰੀ ਜਾਣ ਲਈ ਸਰਕਾਰ ਕੋਲੋਂ ਇਜਾਜ਼ਤ ਮੰਗੀ ਸੀ ਪਰ ਖ਼ਬਰਾਂ ਅਨੁਸਾਰ ਸੂਬਾ ਸਰਕਾਰ ਨੇ ਰਾਹੁਲ ਗਾਂਧੀ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ ਦੋਣ ਤੋਂ ਇਨਕਾਰ ਕਰ ਦਿੱਤਾ ਹੈ।

Lakhimpur Kheri incident

ਹੋਰ ਪੜ੍ਹੋ: ਪੰਜਾਬ ਦੇ ਬੇੜੇ ’ਚ ਸ਼ਾਮਲ ਹੋਣਗੀਆਂ 842 ਨਵੀਆਂ ਬੱਸਾਂ : ਰਾਜਾ ਵੜਿੰਗ

ਖ਼ਬਰਾਂ ਅਨੁਸਾਰ ਰਾਹੁਲ ਗਾਂਧੀ ਅੱਜ ਸਵੇਰੇ 10 ਵਜੇ ਦਿੱਲੀ ਵਿਚ 24 ਅਕਬਰ ਰੋਡ ਸਥਿਤ ਕਾਂਗਰਸ ਦਫ਼ਤਰ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।
ਮੀਡੀਆ ਰਿਪੋਰਟਾਂ ਅਨੁਸਾਰ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਆਗੂ ਕੇਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ ਵੀ ਲਖੀਮਪੁਰ ਜਾਣਗੇ।

Lakhimpur Kheri Case

ਹੋਰ ਪੜ੍ਹੋ: ਇਕ ਲੋਕ-ਰਾਜੀ ਦੇਸ਼ ਵਿਚ, ਸਰਕਾਰਾਂ ਤੇ ਉਚ ਅਦਾਲਤਾਂ ਲੋਕਾਂ ਨੂੰ ਸੜਕਾਂ 'ਤੇ ਆਉਣੋਂ ਰੋਕ ਸਕਦੀਆਂ ਹਨ!

ਦੱਸ ਦਈਏ ਕਿ ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਮਗਰੋਂ ਉੱਥੇ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਦੌਰਾਨ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।