ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਸਬੰਧੀ ਨਿਰਦੇਸ਼ ਜਾਰੀ
ਦੀਵਾਲੀ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤਕ ਚਲਾਏ ਜਾਣਗੇ ਗ੍ਰੀਨ ਪਟਾਕੇ
Image: For representation purpose only.
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਹੁਕਮਾਂ ਮੁਤਾਬਕ ਦੀਵਾਲੀ 'ਤੇ ਸਿਰਫ਼ 2 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਦਿਤੀ ਗਈ ਹੈ। ਯਾਨੀ ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤਕ ਹੀ ਪਟਾਕੇ ਚਲਾਏ ਜਾ ਸਕਣਗੇ। ਹੁਕਮਾਂ ਵਿਚ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਸਿੰਘ ਮਹਿੰਦੀਰੱਤਾ ਨੇ ਵੀ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ
ਇਸ ਤੋਂ ਇਲਾਵਾ ਗੁਰਪੁਰਬ 'ਤੇ ਵੀ ਦੋ ਘੰਟੇ ਹੀ ਪਟਾਕੇ ਚਲਾਏ ਜਾਣਗੇ। ਇਸ ਦੇ ਲਈ ਸਵੇਰੇ 4 ਵਜੇ ਤੋਂ 5 ਵਜੇ ਤਕ ਅਤੇ ਸ਼ਾਮ 8 ਤੋਂ 9 ਵਜੇ ਤਕ ਹੀ ਪਟਾਕੇ ਚਲਾਏ ਜਾਣਗੇ। ਜਾਰੀ ਹੁਕਮਾਂ ਅਨੁਸਾਰ ਸਾਈਲੈਂਟ ਜ਼ੋਨ ਤੋਂ 100 ਮੀਟਰ ਦੀ ਦੂਰੀ 'ਤੇ ਹੀ ਪਟਾਕੇ ਚਲਾਏ ਜਾਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।