PM ਮੋਦੀ ਨੇ SYL ਵਿਵਾਦ 'ਤੇ ਕੱਸਿਆ ਤੰਜ਼, ''ਅੱਜ ਇਕ ਸੂਬਾ ਦੂਜੇ ਸੂਬੇ ਨੂੰ ਪਾਣੀ ਦੀ 1 ਬੂੰਦ ਵੀ ਦੇਣ ਨੂੰ ਤਿਆਰ ਨਹੀਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

''ਜਦੋਂ ਮੈਂ ਗੁਜਰਾਤ ਦਾ CM ਸੀ ਤਾਂ 1 ਘੰਟੇ 'ਚ ਨਰਮਦਾ ਦਾ ਪਾਣੀ ਰਾਜਸਥਾਨ ਨੂੰ ਦੇ ਦਿਤਾ ਸੀ''

photo

 

 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਰਾਜਸਥਾਨ ਦੌਰੇ ਦੌਰਾਨ ਪੰਜਾਬ-ਹਰਿਆਣਾ ਅਤੇ ਕਰਨਾਟਕ-ਤਾਮਿਲਨਾਡੂ ਵਿਚਾਲੇ ਚੱਲ ਰਹੇ ਜਲ ਵਿਵਾਦ 'ਤੇ ਚੁਟਕੀ ਲਈ। ਇਸ ਦੌਰਾਨ ਨਰਿੰਦਰ ਮੋਦੀ ਨੇ ਬਿਨਾਂ ਨਾਂ ਲਏ ਪੰਜਾਬ ਅਤੇ ਹਰਿਆਣਾ ਦਰਮਿਆਨ ਚੱਲ ਰਹੇ ਐੱਸਵਾਈਐੱਲ ਮੁੱਦੇ ਅਤੇ ਕਰਨਾਟਕ ਅਤੇ ਤਾਮਿਲਨਾਡੂ ਵਿਚਾਲੇ ਕਾਵੇਰੀ ਨਦੀ ਦੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ 'ਤੇ ਟਿੱਪਣੀ ਕੀਤੀ।  ਉਨ੍ਹਾਂ ਕਿਹਾ ਕਿ ਅੱਜ ਇਕ ਸੂਬਾ ਦੂਜੇ ਸੂਬੇ ਨੂੰ ਪਾਣੀ ਦੀ 1 ਬੂੰਦ ਵੀ ਦੇਣ ਨੂੰ ਤਿਆਰ ਨਹੀਂ, ਤੇ ਜਦੋਂ ਮੈਂ ਗੁਜਰਾਤ ਦਾ CM ਸੀ ਤਾਂ 1 ਘੰਟੇ 'ਚ ਨਰਮਦਾ ਦਾ ਪਾਣੀ ਰਾਜਸਥਾਨ ਨੂੰ ਦੇ ਦਿਤਾ ਸੀ।

ਇਹ ਵੀ ਪੜ੍ਹੋ: ਬੈਲਗ੍ਰੇਡ 'ਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ 

ਦਰਅਸਲ ਨਰਿੰਦਰ ਮੋਦੀ ਰਾਜਸਥਾਨ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਰਾਜਸਥਾਨ ਦੇ ਹਰ ਘਰ ਤੱਕ ਪਾਣੀ ਪਹੁੰਚਾਉਣ ਦੀ ਗਰੰਟੀ ਦਿੱਤੀ। ਇਸ ਦੌਰਾਨ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਮੈਂ ਗੁਜਰਾਤ ਦਾ ਮੁੱਖ ਮੰਤਰੀ ਸੀ ਤਾਂ ਨਰਮਦਾ ਦਾ ਪਾਣੀ ਰਾਜਸਥਾਨ ਨੂੰ ਦਿੱਤਾ ਜਾਣਾ ਸੀ। ਅੱਜ ਭਾਰਤ ਵਿੱਚ ਦੇਖੋ, ਇੱਕ ਰਾਜ ਦੂਜੇ ਰਾਜ ਨੂੰ ਪਾਣੀ ਦੇਣ ਤੋਂ ਇਨਕਾਰ ਕਰਦਾ ਹੈ। ਦੋ ਰਾਜਾਂ ਵਿਚਕਾਰ ਲੜਾਈ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਦਾ 5 ਦਿਨ ਦਾ ਵਧਿਆ ਰਿਮਾਂਡ

ਉਨ੍ਹਾਂ ਕਿਹਾ ਕਿ ਇਹ ਮੋਦੀ ਦੀ ਗਾਰੰਟੀ ਸੀ, ਜੇਕਰ ਗੁਜਰਾਤ ਨੂੰ ਨਰਮਦਾ ਦਾ ਪਾਣੀ ਮਿਲਦਾ ਹੈ, ਰਾਜਸਥਾਨ ਨੂੰ ਵੀ ਚਾਹੀਦਾ ਹੈ, ਤਾਂ ਰਾਜਸਥਾਨ ਵੀ ਮੇਰਾ ਹੈ। ਮੈਂ ਰਾਜਸਥਾਨ ਨੂੰ ਨਰਮਦਾ ਦੇ ਪਾਣੀ ਲਈ ਤਰਸਾਉਂਦਾ ਨਹੀਂ। ਅੱਜ ਨਰਮਦਾ ਦਾ ਪਾਣੀ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿਚ ਪਹੁੰਚ ਰਿਹਾ ਹੈ। ਇਹ ਮੋਦੀ ਦੀ ਗਾਰੰਟੀ ਹੈ। 

ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ 'ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਬੀਤੇ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ 'ਤੇ ਸਿਆਸਤ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ।