ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੌਦਾ ਸਾਧ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੰਗਾ ਅਤੇ ਹਿੰਸਾ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ।

Honeypreet

ਪੰਚਕੂਲਾ: ਸੌਦਾ ਸਾਧ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ  ਨੂੰ ਅੱਜ ਪੰਚਕੂਲਾ ਦੰਗਾ ਅਤੇ ਹਿੰਸਾ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ।

ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਚਕੂਲਾ ਹਿੰਸਾ ਮਾਮਲੇ ਸੰਬੰਧੀ ਸੁਣਵਾਈ ਕਰਦੇ ਹੋਏ ਦੇਸ਼ਧ੍ਰੋਹ ਦੀ ਧਾਰਾ ਹਟਾ ਦਿੱਤੀ ਸੀ ਅਤੇ ਸਾਰੇ ਦੋਸ਼ੀਆਂ ਦੇ ਦੋਸ਼ ਤੈਅ ਕੀਤੇ ਸਨ।

ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ 'ਚ ਹੋਏ ਦੰਗਿਆਂ ਦੇ ਮਾਮਲੇ 'ਚ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ 'ਤੇ ਸੁਣਵਾਈ ਚੱਲ ਰਹੀ ਹੈ। ਹਨੀਪ੍ਰੀਤ ਸਾਧਵੀਂ ਯੌਨ ਸ਼ੋਸ਼ਣ ਮਾਮਲੇ 'ਚ ਸੌਦਾ ਸਾਧ ਨੂੰ ਦੋਸ਼ੀ ਕਰਾਰ ਕੀਤੇ ਜਾਣ ਤੋਂ ਪੰਚਕੂਲਾ 'ਚ ਹਿੰਸਾ ਭੜਕਾਉਣ ਅਤੇ ਦੇਸ਼ ਧ੍ਰੋਹ ਮਾਮਲੇ ਦੀ ਦੋਸ਼ੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।