Pm Narendra Modi: ਅਗਲੇ ਮਹੀਨੇ ਪੀਐਮ ਨਰਿੰਦਰ ਮੋਦੀ ਚੰਡੀਗੜ੍ਹ ਦਾ ਕਰਨਗੇ ਦੌਰਾ

ਏਜੰਸੀ

ਖ਼ਬਰਾਂ, ਰਾਸ਼ਟਰੀ

Pm Narendra Modi: ਪ੍ਰੋਗਰਾਮ ਵਿਚ 15 ਹਜ਼ਾਰ ਲੋਕਾਂ ਦੇ ਬੈਠਣ ਦਾ ਇੰਤਜ਼ਾਮ ਕੀਤਾ ਜਾਵੇਗਾ। 

PM Narendra Modi will visit Chandigarh next month

 

Pm Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਸੰਬਰ ਵਿੱਚ ਚੰਡੀਗੜ੍ਹ ਦੌਰੇ ਉੱਤੇ ਆਉਣਗੇ। ਪਹਿਲਾ ਪੀਐਮ ਦੀ 26 ਨਵੰਬਰ ਨੂੰ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ। ਪੀਐਮਓ ਵੱਲੋਂ ਯੂਟੀ ਪ੍ਰਸ਼ਾਸਨ ਨੂੰ ਮੋਦੀ ਦੇ ਸਵਾਗਤ ਨੂੰ ਲੈ ਕੇ ਤਿਆਰੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਯੂਟੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਵੀ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਹੋਮ ਵਰਕ ਸ਼ੁਰੂ ਕਰ ਦਿੱਤਾ ਹੈ।

ਮੰਗਲਵਾਰ ਨੂੰ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਅਹਿਮ ਬੈਠਕ ਹੋਈ ਹੈ। ਮੋਦੀ ਤਿੰਨ ਨਵੇਂ ਕਾਨੂੰਨਾਂ ਨੂੰ ਲੈ ਕੇ ਚੰਡੀਗੜ੍ਹ ਆ ਰਹੇ ਹਨ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਅਗਲੇ ਕੁੱਝ ਦਿਨਾਂ ਵਿੱਚ ਫਾਈਨਲ ਕਰ ਦਿੱਤਾ ਜਾਵੇਗਾ। ਪ੍ਰੋਗਰਾਮ ਵਿਚ 15 ਹਜ਼ਾਰ ਲੋਕਾਂ ਦੇ ਬੈਠਣ ਦਾ ਇੰਤਜ਼ਾਮ ਕੀਤਾ ਜਾਵੇਗਾ।