ਗੁਰਪਤਵੰਤ ਪੰਨੂ ਦੀ ਪੰਜਾਬ ਸਰਕਾਰ ਨੂੰ ਚੁਣੌਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਸਰਕਾਰ ਵਲੋਂ ਅਮਰੀਕਾ ਤੋਂ ਹਵਾਲਗੀ ਸੰਧੀ ਜ਼ਰੀਏ ਖ਼ਾਲਿਸਤਾਨੀ ਸਮਰਥਕ ਅਤੇ ਅਮਰੀਕੀ ...

ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਭਾਸ਼ਾ) : ਪੰਜਾਬ ਸਰਕਾਰ ਵਲੋਂ ਅਮਰੀਕਾ ਤੋਂ ਹਵਾਲਗੀ ਸੰਧੀ ਜ਼ਰੀਏ ਖ਼ਾਲਿਸਤਾਨੀ ਸਮਰਥਕ ਅਤੇ ਅਮਰੀਕੀ ਸਿੱਖ ਸੰਗਠਨ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਹਾਕਾਰ ਗੁਰਪਤਵੰਤ ਸਿੰਘ ਪੰਨੂ ਨੂੰ ਭਾਰਤ ਲਿਆਉਣ ਦੀ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਆਖੇ ਜਾਣ ਤੋਂ ਬਾਅਦ ਹੁਣ ਗੁਰਪਤਵੰਤ ਸਿੰਘ ਪੰਨੂ ਨੇ ਵੀ ਪੰਜਾਬ ਸਰਕਾਰ ਨੂੰ ਜਵਾਬ ਦਿਤਾ ਹੈ। ਗੁਰਪਤਵੰਤ ਸਿੰਘ ਪੰਨੂ, ਕਾਨੂੰਨੀ ਸਲਾਹਕਾਰ ਸਿੱਖਸ ਫਾਰ ਜਸਟਿਸ ਦਸ ਦਈਏ ਕਿ ਸਿੱਖਸ ਫਾਰ ਜਸਟਿਸ ਵਲੋਂ ਰੈਫਰੈਂਡਮ-2020 ਨਾਲ ਸਬੰਧਤ ਅਗਲੀ ਰੈਲੀ ਪਾਕਿਸਤਾਨ ਵਿਚ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਇਹ ਰੈਲੀ ਲੰਡਨ ਵਿਚ ਕੀਤੀ ਗਈ ਸੀ। ਜਿਸ ਵਿਚ ਉਸ ਨੇ ਵੱਖੇ ਸਿੱਖ ਰਾਸ਼ਟਰ 'ਖ਼ਾਲਿਸਤਾਨ' ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਦਾ ਕਹਿਣੈ ਕਿ ਗੁਰਪਤਵੰਤ ਪੰਨੂ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਵਿਚ ਲੱਗਾ ਹੋਇਆ ਹੈ। ਜਿਸ ਤਹਿਤ ਪੰਜਾਬ ਸਰਕਾਰ ਵਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ ਪਰ ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਕਿੰਨੀ ਕੁ ਕਾਮਯਾਬ ਹੋਵੇਗੀ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।