ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਨਿਯੁਕਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਪਤਨੀ ਸ੍ਰੀ ਜਸਵਿੰਦਰ ਸਿੰਘ ਰੰਧਾਵਾ ਵਾਸੀ 22-ਏ, ਨਿਊ ਆਫੀਸਰਜ਼ ਕਾਲੋਨੀ, ਪਿੰਡ....

ਗੁਰਸ਼ਰਨ ਕੌਰ ਰੰਧਾਵਾ

ਚੰਡੀਗੜ (ਸ.ਸ.ਸ) : ਪੰਜਾਬ ਸਰਕਾਰ ਵੱਲੋਂ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਪਤਨੀ ਸ੍ਰੀ ਜਸਵਿੰਦਰ ਸਿੰਘ ਰੰਧਾਵਾ ਵਾਸੀ 22-ਏ, ਨਿਊ ਆਫੀਸਰਜ਼ ਕਾਲੋਨੀ, ਪਿੰਡ ਖੇੜੀ ਗੁਜਰਾਂ, ਜ਼ਿਲਾ ਪਟਿਆਲਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਤਿੰਨ ਸਾਲ ਲਈ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੋਟਿਫਿਕੇਸ਼ਨ ਨੰ. 5/19/2000/2ਸਸ/349-359 ਮਿਤੀ 04.12.2018 ਰਾਹੀਂ ਗੁਰਸ਼ਰਨ ਕੌਰ ਰੰਧਾਵਾ ਨੂੰ ਕੇਂਦਰੀ ਸਮਾਜ ਭਲਾਈ ਬੋਰਡ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੀ ਮੰਜੂਰੀ ਉਪਰੰਤ ਤਿੰਨ ਸਾਲਾਂ ਲਈ ਬਤੌਰ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਨਿਯੁਕਤ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਅਹੁਦੇ ਦਾ ਨਿਯੁਕਤੀ ਪੱਤਰ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੂੰ ਸੌਂਪਿਆ ਅਤੇ ਉਨਾਂ ਬੋਰਡ ਦੇ ਚੰਡੀਗੜ ਸਥਿਤ ਸੈਕਟਰ 35 ਏ ਵਿਚਲੇ ਦਫਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਸਮਾਜ ਦੀਆਂ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ ਮਹਿਲਾਵਾਂ ਅਤੇ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੋਵੇਗੀ। ਇਹ ਜ਼ਿੰਮੇਵਾਰੀ ਦੇਣ ਲਈ ਉਨਾਂ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਰਾਜ ਵਿਦੇਸ਼ ਮੰਤਰੀ ਪਰਨੀਤ ਕੌਰ ਦਾ ਧੰਨਵਾਦ ਵੀ ਕੀਤਾ।