ਹੈਦਰਾਬਾਦ ਸਮੂਹਿਕ ਬਲਾਤਕਾਰ ਦੇ ਦੋਸ਼ੀ ਪੁਲਿਸ ਐਨਕਾਊਂਟਰ ਵਿਚ ਢੇਰ, ਪੁਲਿਸ ਕਮਿਸ਼ਨਰ ਨੇ ਕੀਤੀ ਪੁਸ਼ਟੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਵੈਟਨਰੀ ਡਾਕਟਰ ਨਾਲ ਬਲਾਤਕਾਰ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਤੇਲੰਗਾਨਾ ਪੁਲਿਸ ਵੱਲੋਂ ਐਨਕਾਊਂਟਰ 'ਚ ਮਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ।

Justice To priyanka reddy

ਹੈਦਰਾਬਾਦ: ਵੈਟਨਰੀ ਡਾਕਟਰ ਨਾਲ ਬਲਾਤਕਾਰ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਤੇਲੰਗਾਨਾ ਪੁਲਿਸ ਵੱਲੋਂ ਐਨਕਾਊਂਟਰ 'ਚ ਮਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਮੁਤਾਬਿਕ ਪੁਲਿਸ ਆਪਣੀ ਜਾਂਚ ਲਈ ਇਹਨਾਂ ਚਾਰ ਦੋਸ਼ੀਆਂ ਨੂੰ ਬਲਾਤਕਾਰ ਵਾਲੀ ਥਾਂ 'ਤੇ ਲੈ ਕੇ ਗਈ ਸੀ। ਪੁਲਿਸ ਦੇ ਦਾਅਵੇ ਮੁਤਾਬਿਕ ਇਹਨਾਂ ਦੋਸ਼ੀਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿੱਥੇ ਪੁਲਿਸ ਨੇ ਇਹਨਾਂ 'ਤੇ ਗੋਲੀਆਂ ਚਲਾ ਕੇ ਇਹਨਾਂ ਨੂੰ ਮਾਰ ਦਿੱਤਾ।

ਇਹ ਘਟਨਾ ਅੱਜ ਸਵੇਰ ਦੀ ਹੈ। ਇਸ ਤੋਂ ਪਹਿਲਾਂ ਹੈਦਰਾਬਾਦ ਵਿਚ ਮਹਿਲਾ ਡਾਕਟਰ ਨਾਲ ਹੋਏ ਇਸ ਭਿਆਨਕ ਹਾਦਸੇ ਖਿਲਾਫ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ। ਪੁਲਿਸ ਜਾਂਚ ਵਿਚ ਬਹੁਤ ਸਾਰੇ ਖੁਲਾਸੇ ਹੋਏ ਸਨ। ਦੂਜੇ ਪਾਸੇ ਅਰੋਪੀ ਹੈਦਰਾਬਾਦ ਦੀ ਕੇਰਲਕੁਲੀ ਜੇਲ੍ਹ ਵਿਚ ਬੰਦ ਸਨ। ਜਦੋਂ ਹੈਦਰਾਬਾਦ ਪੁਲਿਸ ਅਰੋਪੀਆਂ ਨੂੰ ਲੈ ਕੇ ਥਾਣੇ ਪਹੁੰਚੀ ਤਾਂ ਲੋਕਾਂ ਨੂੰ ਪਤਾ ਲੱਗ ਗਿਆ।

ਇਸ ਤੋਂ ਥੋੜ੍ਹੀ ਦੇਰ ਬਾਅਦ ਸੈਂਕੜੇ ਲੋਕਾਂ ਨੇ ਥਾਣੇ ਨੂੰ ਘੇਰ ਲਿਆ। ਇਸ ਤੋਂ ਬਾਅਦ ਪੁਲਿਸ ਨੇ ਉਸ ਥਾਣੇ ਦੀ ਸੁਰੱਖਿਆ ਵਧਾ ਦਿੱਤੀ ਸੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਹੈਦਰਾਬਾਦ ਜੇਲ੍ਹ ਲਿਜਾਇਆ ਗਿਆ। ਚਾਰਾਂ ਮੁਲਜ਼ਮਾਂ ਨੂੰ ਕੇਰਲਾਕੁੱਲੀ ਕੇਂਦਰੀ ਜੇਲ੍ਹ ਵਿਚ ਵੱਖ-ਵੱਖ ਬੈਰਕਾਂ ਵਿਚ ਰੱਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਲੱਗ ਇਸ ਲਈ ਰੱਖਿਆ ਗਿਆ ਹੈ ਤਾਂ ਜੋ ਉਹ ਇਕ ਦੂਜੇ ਨੂੰ ਨੁਕਸਾਨ ਨਾ ਪਹੁੰਚਾ ਸਕਣ, ਜੋ ਜਾਂਚ ਨੂੰ ਪ੍ਰਭਾਵਤ ਕਰੇ।

ਚਾਰੇ ਮੁਲਜ਼ਮ ਬਚਪਨ ਦੇ ਦੋਸਤ ਸਨ। ਮੁਲਜ਼ਮ ਮੁਹੰਮਦ ਆਰਿਫ਼ ਟਰੱਕ ਡਰਾਈਵਰ ਸੀ, ਬਾਕੀ ਤਿੰਨ ਕਲੀਨਰ ਸਨ। ਪੁਲਿਸ ਅਨੁਸਾਰ 27 ਨਵੰਬਰ ਦੀ ਰਾਤ ਨੂੰ ਡਾਕਟਰ ਨੂੰ ਟਰੱਕ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਅਗਵਾ ਕਰ ਲਿਆ ਸੀ। ਮੁਲਜ਼ਮ ਪੀੜਤ ਲੜਕੀ ਨੂੰ ਇਕ ਉਜਾੜ ਥਾਂ ‘ਤੇ ਲੈ ਗਏ ਅਤੇ ਉਸ ਨੂੰ ਸ਼ਰਾਬ ਪੀਣ ਲਈ ਮਜਬੂਰ ਕੀਤਾ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ।

ਪੁਲਿਸ ਦੀ ਰਿਮਾਂਡ ਕਾਪੀ ਅਨੁਸਾਰ ਸਾਰੀ ਵਾਰਦਾਤ ਨੂੰ 27 ਨਵੰਬਰ ਨੂੰ ਰਾਤ 10 ਵਜੇ ਤੋਂ ਸਵੇਰੇ 4 ਵਜੇ ਤੱਕ ਅੰਜਾਮ ਦਿੱਤਾ ਗਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਨੂੰ 14 ਦਿਨਾਂ ਦੀ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ। ਹੈਦਰਾਬਾਦ ਸਮੂਹਕ ਬਲਾਤਕਾਰ ਦੀ ਇਸੇ ਘਟਨਾ ਨੂੰ ਰੀਕ੍ਰਿਏਟ ਕਰਨ ਲਈ ਪੁਲਿਸ ਚਾਰਾਂ ਮੁਲਜ਼ਮਾਂ ਨੂੰ ਘਟਨਾ ਸਥਾਨ 'ਤੇ ਲੈ ਗਈ ਸੀ।


Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।