ਸਿੱਖ ਕਤਲੇਆਮ ਲਈ ਕਾਂਗਰਸ ਅਤੇ ਗਾਂਧੀ ਪਰਿਵਾਰ ਜ਼ਿੰਮੇਵਾਰ ਹੈ-ਹਰਸਿਮਰਤ ਕੌਰ ਬਾਦਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਹਨਾਂ ਨੇ ਕਿਹਾ ਕਿ ਇਸ ਕਤਲੇਆਮ ਲਈ ਕਾਂਗਰਸ ਅਤੇ ਗਾਂਧੀ ਪਰਿਵਾਰ ਦੋਸ਼ੀ ਹਨ ਅਤੇ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ।

Harsimrat Kaur Badal

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਇੰਦਰਕੁਮਾਰ ਗੁਜਰਾਲ ਦੇ ਸ਼ਤਾਬਦੀ ਸਮਾਗਮਾਂ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਬਿਆਨ "ਸਿੱਖ ਵਿਰੋਧੀ ਦੰਗਿਆਂ ਨੂੰ ਰੋਕਿਆ ਜਾ ਸਕਦਾ ਸੀ" ਨਾਲ ਰਾਜਨੀਤਿਕ ਤੂਫਾਨ ਪੈਦਾ ਹੋ ਗਿਆ ਸੀ। ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਵੀਰਵਾਰ ਨੂੰ ਇਕ ਸਮਾਗਮ ਦੇ ਸਬੰਧ ਵਿਚ ਦੇਵਾਸ ਪਹੁੰਚੀ।

ਉਹਨਾਂ ਨੇ ਕਿਹਾ ਕਿ ਇਸ ਕਤਲੇਆਮ ਲਈ ਕਾਂਗਰਸ ਅਤੇ ਗਾਂਧੀ ਪਰਿਵਾਰ ਦੋਸ਼ੀ ਹਨ ਅਤੇ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਦੇਵਾਸ ਨੇੜੇ ਬਿੰਜਾਨਾ ਵਿਚ ਮੈਗਾ ਫੂਡ ਪਾਰਕ ਦਾ ਉਦਘਾਟਨ ਕਰਨ ਪਹੁੰਚੀ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ 1984 ਦਾ ਕਤਲੇਆਮ ਕਾਂਗਰਸ ‘ਤੇ ਕਾਲਾ ਦਾਗ ਹੈ, ਜਿਸ ਨੂੰ ਕਦੇ ਧੋਤਾ ਨਹੀਂ ਜਾਵੇਗਾ। ਲਗਾਤਾਰ ਤਿੰਨ ਦਿਨਾਂ ਤੱਕ ਨੇੜੇ ਮੌਜੂਦ ਫੌਜ ਦੀ ਮਦਦ ਨਹੀਂ ਲਈ ਗਈ, ਸਿੱਖਾਂ ਨੂੰ ਮਰਨ ਦਿੱਤਾ ਗਿਆ।

ਗਾਂਧੀ ਪਰਿਵਾਰ ਅਤੇ ਕਾਂਗਰਸ ਨੂੰ ਇਸ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਲੋਕਾਂ ਨੂੰ ਨਿਆਂ ਦਿਵਾਉਣ ਲਈ ਐਸਆਈਟੀ ਦਾ ਗਠਨ ਕੀਤਾ ਅਤੇ ਸੱਜਣ ਕੁਮਾਰ ਵਰਗੇ ਕਾਂਗਰਸੀ ਅੱਜ ਸਲਾਖਾਂ ਪਿੱਛੇ ਹਨ। ਉਦਘਾਟਨ ਮੌਕੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਉੱਦਮੀਆਂ ਨੂੰ ਵਧੇਰੇ ਲਾਭ ਦੇਵੇਗੀ।

ਫੂਡ ਪ੍ਰੋਸੈਸਿੰਗ ਪਲਾਂਟਾਂ ਨੂੰ ਇਕ ਰੁਪਏ ਪ੍ਰਤੀ ਯੂਨਿਟ ਬਿਜਲੀ ਵਿਚ ਰਾਹਤ ਅਤੇ ਮੰਡੀ ਫੀਸ ਪੰਜ ਸਾਲ ਨਹੀਂ ਦੇਣੀ ਹੋਵੇਗੀ। 70 ਫੀਸਦੀ ਜਾਂ ਵਧੇਰੇ ਸਥਾਨਕ ਨੌਜਵਾਨਾਂ ਦੇ ਰੁਜ਼ਗਾਰ ਲਈ 50 ਫੀਸਦੀ ਜਾਂ ਉਸ ਤੋਂ ਜ਼ਿਆਦਾ ਹੋਰ ਸਬਸਿਡੀ ਦਿੱਤੀ ਜਾਏਗੀ। ਬਰਾਮਦ 'ਤੇ 20 ਫੀਸਦੀ ਤੋਂ ਇਲਾਵਾ 20 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸੂਬੇ ਦਾ ਕਿਸਾਨ ਮਿਹਨਤੀ ਹੈ। ਫੂਡ ਪ੍ਰੋਸੈਸਿੰਗ ਨੂੰ ਉਤਸ਼ਾਹਤ ਕਰਕੇ ਕਿਸਾਨ ਨੂੰ ਅਮੀਰ ਬਣਾਇਆ ਜਾ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।