‘ਆਪ’ਨੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਾਨ ਨੇ ਕਿਹਾ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ

Bhagwant mann

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ 8 ਦਸੰਬਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਵੱਲੋਂ ਸੱਦੇ ਗਏ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਮਾਨ,ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਉਸ ਦਾ ਸਮਰਥਨ ਕਰਦੀ ਹੈ।