ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਪਿਛਲੇ 24 ਘੰਟਿਆਂ 'ਚ 36,011 ਨਵੇਂ ਮਾਮਲੇ ਆਏ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 1.40 ਲੱਖ ਨੂੰ ਪਾਰ ਕਰ ਲਿਆ ਹੈ।

corona

ਨਵੀਂ ਦਿੱਲੀ - ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਅੱਜ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ19 ਦੇ 36,011 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 482 ਮੌਤਾਂ ਹੋਈਆਂ ਹਨ। ਇਸ ਤਰ੍ਹਾਂ ਭਾਰਤ 'ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 96.44 ਲੱਖ ਹੋ ਗਈ ਹੈ। ਹਾਲਾਂਕਿ ਇਸ 'ਚੋਂ 91 ਲੱਖ ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਦੌਰਾਨ ਦੇਸ਼ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 1.40 ਲੱਖ ਨੂੰ ਪਾਰ ਕਰ ਲਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਰਿਪੋਰਟ ਦੇ ਮੁਤਾਬਿਕ 24 ਘੰਟਿਆਂ ਦੇ ਅੰਦਰ ਦੇਸ਼ 'ਚ ਕੋਰੋਨਾ ਦੇ 36.011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 482 ਲੋਕਾਂ ਦੀ ਮੌਤ ਹੋਈ ਹੈ। ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਇਹ ਅੰਕੜਾ 96 ਲੱਖ 44 ਹਜ਼ਾਰ 222 ਤਕ ਪਹੁੰਚ ਚੁੱਕਾ ਹੈ। 

ਦੇਸ਼ 'ਚ ਕੋਰੋਨਾ ਤੋਂ ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 91 ਲੱਖ 792 ਹੈ। ਭਾਰਤ 'ਚ ਕੋਰੋਨਾ ਇਨਫੈਟਿਡ ਮਾਮਲਿਆਂ ਦੀ ਗਿਣਤੀ 4 ਲੱਖ 3 ਹਜ਼ਾਰ 248 ਹੈ। ਭਾਰਤ 'ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਇਕ ਲੱਖ 40 ਹਜ਼ਾਰ 182 ਹੋ ਗਈ ਹੈ।