ਕਿਸਾਨੀ ਸੰਘਰਸ਼: 11ਵੇਂ ਦਿਨ ਵੀ ਕਿਸਾਨਾਂ ਨੇ ਸੰਭਾਲਿਆ ਮੋਰਚਾ, ਕੜਾਕੇ ਦੀ ਠੰਢ 'ਚ ਡਟੇ ਕਿਸਾਨ
ਦਿੱਲੀ-ਹਰਿਆਣਾ ਸਥਿਤ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਹਜ਼ਾਰਾਂ ਕਿਸਾਨ
Farmers continue to hold a sit-in protest at Singhu Border
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ 11ਵੇਂ ਦਿਨ ਵਿਚ ਦਾਖਲ ਹੋ ਚੁੱਕਾ ਹੈ। ਦਿੱਲੀ-ਹਰਿਆਣਾ ਸਥਿਤ ਸਿੰਘੂ ਬਾਰਡਰ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਦੀ ਭੀੜ ਪਿਛਲੇ 10 ਦਿਨਾਂ ਤੋਂ ਦਿਨ ਰਾਤ ਡਟੇ ਹੋਏ ਹਨ।
ਇਸ ਤੋਂ ਇਲਾਵਾ ਕਿਸਾਨਾਂ ਦਾ ਪ੍ਰਦਰਸ਼ਨ ਗਾਜੀਪੁਰ ਬਾਰਡਰ, ਟਿਕਰੀ ਬਾਰਡਰ 'ਤੇ ਵੀ ਜਾਰੀ ਹੈ। ਇਸ ਦੇ ਨਾਲ ਹੀ ਕੁਝ ਕਿਸਾਨ ਬੁਰਾੜੀ ਗ੍ਰਾਊਂਡ ਵਿਚ ਵੀ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨਾਂ ਵੱਲੋਂ ਜਾਰੀ ਮੋਰਚਿਆਂ ਦੌਰਾਨ ਬਾਰਡਰ 'ਤੇ ਪੁਲਿਸ ਫੋਰਸ ਤੈਨਾਤ ਹੈ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਪ੍ਰਦਰਸ਼ਨ ਜਾਰੀ ਹੈ।
ਹੁਣ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਅਗਲੀ ਬੈਠਕ 9 ਦਸੰਬਰ ਨੂੰ ਬੁਲਾਈ ਹੈ।