ਸ੍ਰੀਨਗਰ 'ਚ ਅੱਤਵਾਦੀਆਂ ਨੇ ਪੁਲਿਸ ਤੇ CRPF ਦੀ ਸਾਂਝੀ ਟੀਮ 'ਤੇ ਕੀਤਾ ਹਮਲਾ, ਦੋ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਘਟਨਾ 'ਚ ਇਕ ਸਿਪਾਹੀ ਤੇ ਇੱਕ ਨਾਗਰਿਕ ਜ਼ਖਮੀ ਹੋ ਗਿਆ। 

jk

ਸ੍ਰੀਨਗਰ- ਜੰਮੂ ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਸ੍ਰੀਨਗਰ ਸਥਿਤ ਹਵਾਲ ਦੇ ਸਾਜਗਰੀਪੋਰਾ 'ਚ  ਸਾਹਮਣੇ ਆਇਆ ਹੈ ਇਥੇ ਅੱਜ ਯਾਨੀ ਐਤਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਤੇ ਸੀਆਰਪੀਐਫ ਦੀ ਸਾਂਝੀ ਟੀਮ 'ਤੇ ਹਮਲਾ ਕੀਤਾ। ਇਸ ਘਟਨਾ 'ਚ ਇਕ ਸਿਪਾਹੀ ਤੇ ਇੱਕ ਨਾਗਰਿਕ ਜ਼ਖਮੀ ਹੋ ਗਿਆ। 

ਜੰਮੂ-ਕਸ਼ਮੀਰ ਪੁਲਿਸ ਦੇ ਅਨੁਸਾਰ ਅੱਤਵਾਦੀਆਂ ਨੇ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਕੀਤਾ। ਅੱਤਵਾਦੀਆਂ ਨੇ ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਸ਼ਾਜਗਰੀਆਪੋਰਾ ਵਿਖੇ ਨਾਕਾਬੰਦੀ ਕੀਤੀ ਅਤੇ ਕਾਂਸਟੇਬਲ ਫਰੁਖ ਅਹਿਮਦ ਅਤੇ ਇਕ ਨਾਗਰਿਕ ਨੂੰ ਜ਼ਖਮੀ ਕਰ ਦਿੱਤਾ।

ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਜਾਰੀ ਹੈ।