ਆਂਧਰਾ ਪ੍ਰਦੇਸ਼ 'ਚ ਵਾਪਰਿਆ ਸੜਕ ਹਾਦਸਾ, 6 ਦੀ ਹੋਈ ਮੌਤ
ਇਹ ਹਾਦਸਾ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਵਾਪਰਿਆ।
accident
ਚਿਤੂਰ : ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਹੈ । ਦੱਸ ਦੇਈਏ ਕਿ ਇਹ ਹਾਦਸਾ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਵਾਪਰਿਆ।
ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ, "ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ ਕਾਰ 'ਚ ਤੇਲ ਲੀਕ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ।
ਕਾਰ 'ਚ ਕੁੱਲ 8 ਲੋਕ ਸਵਾਰ ਸਨ। 5 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 3 ਨੂੰ ਰੁਈਆ ਹਸਪਤਾਲ ਲਿਜਾਇਆ ਗਿਆ, ਜਿੱਥੇ 1 ਦੀ ਮੌਤ ਹੋ ਗਈ।''