ਘਰ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਿਆਪਕ ਰਸਮੀ ਢਾਂਚਾ ਤਿਆਰ ਕਰ ਰਹੀ ਸਰਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਕ ਫਰਾਮ ਹੋਮ ਤਹਿਤ ਘਰ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਸਰਕਾਰ ਇਕ ਵਿਆਪਕ ਕਾਨੂੰਨੀ ਢਾਂਚਾ ਬਣਾਉਣ ਦੀ ਤਿਆਰੀ ਕਰ ਰਹੀ ਹੈ

Work From Home

ਨਵੀਂ ਦਿੱਲ਼ੀ: ਵਰਕ ਫਰਾਮ ਹੋਮ ਤਹਿਤ ਘਰ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਸਰਕਾਰ ਇਕ ਵਿਆਪਕ ਕਾਨੂੰਨੀ ਢਾਂਚਾ ਬਣਾਉਣ ਦੀ ਤਿਆਰੀ ਕਰ ਰਹੀ ਹੈ, ਜੋ ਕਿ ਘਰ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ 'ਤੇ ਲਾਗੂ ਹੋਵੇਗਾ। ਵਰਕ ਫਰਾਮ ਹੋਮ ਦੇ ਤਹਿਤ ਸਰਕਾਰ ਘਰ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਕਾਨੂੰਨੀ ਢਾਂਚਾ ਤਿਆਰ ਕਰਨਾ ਚਾਹੁੰਦੀ ਹੈ ਤਾਂ ਜੋ ਉਹਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ।

ਮੀਡੀਆ ਰਿਪੋਰਟਾਂ ਮੁਤਾਬਕ ਇਸ ਢਾਂਚੇ ਤਹਿਤ ਘਰ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਕੰਮ ਦੇ ਘੰਟੇ ਤੈਅ ਕਰਨ ਦੇ ਨਾਲ-ਨਾਲ ਬਿਜਲੀ ਅਤੇ ਇੰਟਰਨੈੱਟ ਦੇ ਖਰਚੇ 'ਚ ਵਾਧੇ ਦਾ ਭੁਗਤਾਨ ਕਿਵੇਂ ਕਰਨਾ ਹੈ ਆਦਿ ਵਿਕਲਪਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਘਰ ਤੋਂ ਕੰਮ ਦੇ ਤੌਰ 'ਤੇ ਸ਼ੁਰੂ ਕੀਤੀ ਗਈ ਨਵੀਂ ਪ੍ਰਣਾਲੀ ਦਾ ਅਧਿਐਨ ਕਰਨ ਲਈ ਇਕ ਸਲਾਹਕਾਰ ਫਰਮ ਨੂੰ ਨਿਯੁਕਤ ਕਰਨ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਦਰਅਸਲ ਮਾਰਚ 2020 ਵਿਚ ਦੇਸ਼ ਵਿਚ ਕੋਰੋਨਾ ਵਾਇਰਸ ਨੇ ਦਸਤਕ ਦੇਣ ਤੋਂ ਬਾਅਦ ਘਰ ਤੋਂ ਕੰਮ ਕਰਨ ਦਾ ਰੁਝਾਨ ਸ਼ੁਰੂ ਹੋਇਆ ਹੈ। ਕਈ ਕੰਪਨੀਆਂ ਵਿਚ ਕਰਮਚਾਰੀ ਅਜੇ ਵੀ ਘਰ ਤੋਂ ਕੰਮ ਕਰ ਰਹੇ ਹਨ। ਹੁਣ ਜਦੋਂ ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ ਓਮੀਕਰੋਨ ਵੀ ਆ ਗਿਆ ਹੈ ਤਾਂ ਮੰਨਿਆ ਜਾ ਰਿਹਾ ਹੈ ਕਿ ਕੰਪਨੀਆਂ ਆਪਣੇ ਕਰਮਚਾਰੀਆਂ ਨੂੰ ਫਿਰ ਤੋਂ ਘਰ ਤੋਂ ਕੰਮ ਕਰਨ ਲਈ ਕਹਿ ਸਕਦੀਆਂ ਹਨ। ਸਰਕਾਰ ਨੇ ਇਸ ਸਾਲ ਜਨਵਰੀ ਵਿਚ ਇਕ ਸਟੈਂਡਿੰਗ ਆਰਡਰ ਰਾਹੀਂ ਸੇਵਾ ਖੇਤਰ ਲਈ ਘਰ ਤੋਂ ਕੰਮ ਨੂੰ ਰਸਮੀ ਰੂਪ ਦਿੱਤਾ ਸੀ, ਜਿਸ ਨਾਲ ਰੁਜ਼ਗਾਰਦਾਤਾਵਾਂ ਅਤੇ ਕਰਮਚਾਰੀਆਂ ਨੂੰ ਕੰਮ ਦੇ ਘੰਟੇ ਅਤੇ ਹੋਰ ਸੇਵਾ ਸ਼ਰਤਾਂ ਬਾਰੇ ਆਪਸੀ ਫੈਸਲਾ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।

ਹਾਲਾਂਕਿ ਇਸ ਕਦਮ ਨੂੰ ਇਕ ਸ਼ੁਰੂਆਤ ਵਜੋਂ ਦੇਖਿਆ ਗਿਆ ਸੀ ਕਿਉਂਕਿ ਸੇਵਾ ਖੇਤਰ, ਜਿਸ ਵਿਚ ਵੱਡੇ ਪੱਧਰ 'ਤੇ ਆਈ ਅਤੇ ਆਈਟੀਐਸ ਸ਼ਾਮਲ ਹਨ, ਵਿਚ ਪਹਿਲਾਂ ਤੋਂ ਹੀ ਵਿਸ਼ੇਸ਼ ਹਾਲਤਾਂ ਵਿਚ ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨ ਦਾ ਰੁਝਾਨ ਸੀ। ਕੋਰੋਨਾ ਕਾਲ ਵਿਚ ਵਰਕ ਫਰਾਮ ਹੋਮ ਸਿਰਫ਼ IT ਅਤੇ ITeS ਸੈਕਟਰ ਤੱਕ ਸੀਮਿਤ ਨਹੀਂ ਹੈ। ਇਸ ਲਈ ਸਰਕਾਰ ਹੁਣ ਸਾਰੇ ਸੈਕਟਰਾਂ ਲਈ ਇਕ ਵਿਆਪਕ ਰਸਮੀ ਢਾਂਚਾ ਤਿਆਰ ਕਰਨਾ ਚਾਹੁੰਦੀ ਹੈ।