Congress leader ਰਾਹੁਲ ਗਾਂਧੀ ਨੇ ਡਾ. ਭੀਮ ਰਾਓ ਅੰਬੇਦਕਰ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ
ਕਿਹਾ : ਹਰ ਭਾਰਤੀ ਦਾ ਸੰਵਿਧਾਨ ਖਤਰੇ ਵਿਚ ਹੈ
ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੀ 70ਵੀਂ ਬਰਸੀ ਮੌਕੇ ਸੰਸਦ ’ਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਅੰਬੇਦਕਰ ਦੇ ਵਿਚਾਰਾਂ ਅਤੇ ਸੰਵਿਧਾਨ ਦੀ ਰੱਖਿਆ ਕਰਨਾ ਇਕ ਸਾਝੀ ਰਾਸ਼ਟਰੀ ਜ਼ਿੰਮੇਵਾਰੀ ਹੈ।
ਸ਼ਰਧਾਂਜਲੀ ਸਮਾਰੋਹ ਤੋਂ ਬਾਅਦ ਗੱਲ ਕਰਦੇ ਹੋਏ ਰਾਹੁਲ ਗਾਂਧੀ ਨੇ ਬਾਬਾ ਸਾਹਿਬ ਅੰਬੇਦਕਰ ਨੂੰ ਇਕ ਮਹਾਨ ਵਿਅਕਤੀ ਦੱਸਿਆ, ਜਿਨ੍ਹਾਂ ਦੇ ਵਿਚਾਰ ਅੱਜ ਵੀ ਭਾਰਤ ਦੇ ਲੋਕਤੰਤਰਿਕ ਅਤੇ ਸਮਾਜਿਕ ਢਾਂਚੇ ਦਾ ਮਾਰਗ ਦਰਸ਼ਨ ਕਰਦੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਅੰਬੇਦਕਰ ਜੀ ਇਕ ਆਦਰਸ਼ ਹਨ। ਉਨ੍ਹਾਂ ਨੇ ਪੂਰੇ ਦੇਸ਼ ਨੂੰ ਰਸਤਾ ਦਿਖਾਇਆ, ਉਨ੍ਹਾਂ ਨੇ ਸਾਨੂੰ ਸੰਵਿਧਾਨ ਦਿੱਤਾ । ਇਸ ਲਈ ਅਸੀਂ ਉਨ੍ਹਾਂ ਨੂੰ ਯਾਦ ਕਰਦ ਹਾਂ ਅਤੇ ਉਨ੍ਹਾਂ ਦੇ ਵਿਚਾਰਾਂ ਅਤੇ ਸੰਵਿਧਾਨ ਦੀ ਰੱਖਿਆ ਕਰਦੇ ਹਾਂ ... ਹਰ ਭਾਰਤੀ ਦਾ ਸੰਵਿਧਾਨ ਖਤਰੇ ’ਚ ਹੈ। ਅਸੀਂ ਇਸ ਦੀ ਰੱਖਿਆ ਕਰਦੇ ਹਾਂ,ਨਾਗਰਿਕ ਇਸ ਦੀ ਰੱਖਿਆ ਕਰਦੇ ਹਨ। ਸ਼ੋਸ਼ਲ ਮੀਡੀਆ ’ਤੇ ਐਕਸ ’ਤੇ ਪਾਈ ਪੋਸਟ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸੰਵਿਧਾਨਕ ਮੁੱਲਾਂ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ।