ED ਨੇ ਰਾਬਰਟ ਵਾਡਰਾ ਖ਼ਿਲਾਫ਼ ਕਸਿਆ ਸ਼ਿਕੰਜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ ਦਾਖ਼ਲ ਕੀਤੀ ਚਾਰਜਸ਼ੀਟ

ED tightens grip on Robert Vadra

ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਯੂਕੇ ਸਥਿਤ ਹਥਿਆਰ ਡੀਲਰ ਸੰਜੇ ਭੰਡਾਰੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰੋਬਾਰੀ ਰਾਬਰਟ ਵਾਡਰਾ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਵਾਡਰਾ ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਹਨ। ਇਹ ਚਾਰਜਸ਼ੀਟ ਦਿੱਲੀ ਦੀ ਰਾਊਸ ਐਵੇਨਿਊ ਕੋਰਟ ਵਿੱਚ ਦਾਇਰ ਕੀਤੀ ਗਈ ਹੈ।

ਇਸ ਕੇਸ ’ਚ ਵਿਦੇਸ਼ੀ ਸੰਪਤੀਆਂ ਅਤੇ ਵਿੱਤੀ ਲੈਣ-ਦੇਣ ਦੇ ਪੁਰਾਣੇ ਆਰੋਪੀਆਂ ਦੀ ਫਿਰ ਤੋਂ ਜਾਂਚ ਸ਼ੁਰੂ ਹੋ ਗਈ ਹੈ। ਇਹ ਚਾਰਜਸ਼ੀਟ ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ’ਚ ਪੇਸ਼ ਕੀਤੀ ਗਈ ਹੈ। ਜੋ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਦਰਜ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ ਇਸ ਸਾਲ ਜੁਲਾਈ ’ਚ ਰਾਬਰਟ ਵਾਡਰਾ ਦਾ ਬਿਆਨ ਮਨੀ ਲਾਂਡਰਿੰਗ ਐਕਟ (PMLA) ਤਹਿਤ ਵਾਡਰਾ ਦਾ ਬਿਆਨ ਦਰਜ ਕੀਤਾ ਗਿਆ ਸੀ।

ਏਜੰਸੀ ਨੇ ਵਾਡਰਾ 'ਤੇ ਵਿਦੇਸ਼ੀ ਜਾਇਦਾਦਾਂ ਅਤੇ ਵਿੱਤੀ ਲੈਣ-ਦੇਣ ਨਾਲ ਜੁੜੇ ਹੋਣ ਦਾ ਆਰੋਪ ਲਗਾਇਆ ਹੈ, ਜੋ ਕਿ ਸੰਜੇ ਭੰਡਾਰੀ ਨਾਲ ਸਬੰਧਿਤ ਹਨ। ਸੰਜੇ ਭੰਡਾਰੀ ਪਹਿਲਾਂ ਹੀ ਵਿਦੇਸ਼ਾਂ ਵਿੱਚ ਅਣ-ਦੱਸੀ ਜਾਇਦਾਦ ਰੱਖਣ ਦੇ ਆਰੋਪਾਂ ਦਾ ਸਾਹਮਣਾ ਕਰ ਰਿਹਾ ਹੈ। ਇਹ ਮਾਮਲਾ 2016 ਵਿੱਚ ਹੋਏ ਛਾਪਿਆਂ ਤੋਂ ਸ਼ੁਰੂ ਹੋਇਆ ਸੀ। ਇਨ੍ਹਾਂ ਛਾਪਿਆਂ ਵਿੱਚ ਅਜਿਹੇ ਦਸਤਾਵੇਜ਼ ਮਿਲੇ ਸਨ ਜੋ ਲੰਡਨ ਦੀ ਇੱਕ ਜਾਇਦਾਦ ਅਤੇ ਸੰਬੰਧਿਤ ਵਿੱਤੀ ਲੈਣ-ਦੇਣ ਨੂੰ ਲੈ ਕੇ ਤਾਲਮੇਲ ਦਾ ਸੰਕੇਤ ਦਿੰਦੇ ਸਨ। ਰੌਬਰਟ ਵਾਡਰਾ ਨੇ ਇਨ੍ਹਾਂ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਜਾਂਚ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।