8 ਜਨਵਰੀ ਨੂੰ ਹੋਵੇਗੀ ਵੱਡੀ ਹੜਤਾਲ, 25 ਕਰੋੜ ਲੋਕਾਂ ਦੇ ਸ਼ਾਮਲ ਹੋਣ ਦਾ ਦਾਅਵਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਟਰੇਡ ਯੂਨੀਅਨਾਂ ਨੇ 8 ਜਨਵਰੀ ਨੂੰ ਕੇਂਦਰ ਸਰਕਾਰ ਦੀਆਂ ‘ਮਜ਼ਦੂਰ ਵਿਰੋਧੀ ਨੀਤੀਆਂ’ ਵਿਰੁੱਧ ਦੇਸ਼ ਵਿਆਪੀ ਹੜਤਾਲ ਬੁਲਾਈ ਹੈ। ਟਰੇਡ ਯੂਨੀਅਨਾਂ ਨੇ ਦਾਅਵਾ ..

File Photo

ਨਵੀਂ ਦਿੱਲੀ- ਕੇਂਦਰੀ ਟਰੇਡ ਯੂਨੀਅਨਾਂ ਨੇ 8 ਜਨਵਰੀ ਨੂੰ ਕੇਂਦਰ ਸਰਕਾਰ ਦੀਆਂ ‘ਮਜ਼ਦੂਰ ਵਿਰੋਧੀ ਨੀਤੀਆਂ’ ਵਿਰੁੱਧ ਦੇਸ਼ ਵਿਆਪੀ ਹੜਤਾਲ ਬੁਲਾਈ ਹੈ। ਟਰੇਡ ਯੂਨੀਅਨਾਂ ਨੇ ਦਾਅਵਾ ਕੀਤਾ ਹੈ ਕਿ ਇਸ ਹੜਤਾਲ ਵਿਚ 25 ਕਰੋੜ ਲੋਕ ਸ਼ਾਮਲ ਹੋਣਗੇ। ਇਸ ਵਿਚ 60 ਵਿਦਿਆਰਥੀ ਸੰਗਠਨਾਂ ਅਤੇ ਯੂਨੀਵਰਸਿਟੀ ਦੇ ਕੁਝ ਅਧਿਕਾਰੀਆਂ ਨੇ ਵੀ ਹੜਤਾਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

ਟਰੇਡ ਯੂਨੀਅਨਾਂ ਨੇ ਕਿਹਾ, 'ਕਿਰਤ ਮੰਤਰਾਲਾ ਹੁਣ ਤੱਕ ਮਜ਼ਦੂਰਾਂ ਨੂੰ ਉਨ੍ਹਾਂ ਦੀਆਂ ਕਿਸੇ ਵੀ ਮੰਗ' ਤੇ ਭਰੋਸਾ ਦੇਣ ਵਿਚ ਅਸਫ਼ਲ ਰਿਹਾ ਹੈ। ਕਿਰਤ ਮੰਤਰਾਲੇ ਨੇ 2 ਜਨਵਰੀ, 2020 ਨੂੰ ਇੱਕ ਮੀਟਿੰਗ ਸੱਦੀ ਸੀ। ਸਰਕਾਰ ਦਾ ਰਵੱਈਆ ਮਜ਼ਦੂਰਾਂ ਪ੍ਰਤੀ ਨਫ਼ਰਤ ਵਾਲਾ ਹੈ। ਦੱਸ ਦਈਏ ਕਿ ਆਈਐਨਟੀਯੂਸੀ, ਏਆਈਟੀਯੂਸੀ, ਐਚਐਮਐਸ, ਸੀਟੂ, ਏਆਈਯੂਟੀਯੂਸੀ, ਟੀਯੂਸੀਸੀ, ਸੇਵਾ, ਏਆਈਸੀਟੀਯੂ, ਐਲਪੀਐਫ,

ਯੂਟੀਯੂਸੀ ਸਮੇਤ ਪਿਛਲੇ ਸਾਲ ਸਤੰਬਰ ਵਿਚ 8 ਜਨਵਰੀ 2020 ਨੂੰ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਦਸ ਕੇਂਦਰੀ ਟਰੇਡ ਯੂਨੀਅਨਾਂ ਨੇ ਇੱਕ ਸਾਂਝੇ ਬਿਆਨ ਵਿਚ ਕਿਹਾ, ‘ਅਸੀਂ 8 ਜਨਵਰੀ ਨੂੰ ਹੋਣ ਵਾਲੀ ਆਮ ਹੜਤਾਲ ਵਿੱਚ ਘੱਟੋ ਘੱਟ 25 ਕਰੋੜ ਲੋਕਾਂ ਦੇ ਹਿੱਸਾ ਲੈਣ ਦੀ ਉਮੀਦ ਕਰ ਰਹੇ ਹਾਂ। ਉਸ ਤੋਂ ਬਾਅਦ ਅਸੀਂ ਹੋਰ ਵੀ ਬਹੁਤ ਸਾਰੇ ਕਦਮ ਉਠਾਵਾਂਗੇ

ਅਤੇ ਸਰਕਾਰ ਤੋਂ ਮਜ਼ਦੂਰ ਵਿਰੋਧੀ, ਲੋਕ ਵਿਰੋਧੀ, ਦੇਸ਼ ਵਿਰੋਧੀ ਨੀਤੀਆਂ ਨੂੰ ਵਾਪਸ ਲੈਣ ਦੀ ਮੰਗ ਕਰਾਂਗੇ। ਬਿਆਨ ਵਿਚ ਕਿਹਾ ਗਿਆ ਹੈ ਕਿ 60 ਵਿਦਿਆਰਥੀ ਸੰਗਠਨਾਂ ਅਤੇ ਯੂਨੀਵਰਸਿਟੀ ਦੇ ਕੁਝ ਅਧਿਕਾਰੀਆਂ ਨੇ ਵੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾ ਏਜੰਡਾ ਸਿੱਖਿਆ ਦੀਆਂ ਵਧੀਆਂ ਫੀਸਾਂ ਅਤੇ ਵਪਾਰੀਕਰਨ ਦਾ ਵਿਰੋਧ ਕਰਨਾ ਹੈ।