ਜੋਧਪੁਰ 'ਚ ਬੱਸ-ਟਰੱਕ ਦੀ ਟੱਕਰ 'ਚ 5 ਦੀ ਮੌਤ, 6 ਦੀ ਹਾਲਤ ਗੰਭੀਰ, 32 ਜ਼ਖਮੀ, CM ਨੇ ਹਸਪਤਾਲ ਪਹੁੰਚ ਕੇ ਕੀਤਾ ਰਾਹਤ ਪੈਕੇਜ ਦੇਣ ਦਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ 'ਚ ਹਾਹਾਕਾਰ ਮੱਚ ਗਈ

5 dead, 6 in serious condition, 32 injured in bus-truck collision in Jodhpur, CM announces relief package after reaching hospital

 

ਜੋਧਪੁਰ-  ਰਾਜਸਥਾਨ ਦੇ ਜੋਧਪੁਰ 'ਚ ਸ਼ੁੱਕਰਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਜੋਧਪੁਰ ਤੋਂ ਓਸੀਆਂ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਦੀ ਸਾਹਮਣਿਓਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ।

ਇਹ ਹਾਦਸਾ ਦੁਪਹਿਰ ਕਰੀਬ 3.30 ਵਜੇ ਮਥਾਨੀਆ ਇਲਾਕੇ 'ਚ ਵਾਪਰਿਆ। ਸਵਾਰੀਆਂ ਨਾਲ ਭਰੀ ਬੱਸ ਜੋਧਪੁਰ ਤੋਂ ਚੰਡੀ ਵੱਲ ਜਾ ਰਹੀ ਸੀ। ਫਿਰ ਮਥਾਨੀਆ ਨੇੜੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਬੱਸ ਅਤੇ ਟਰੱਕ ਦੋਵਾਂ ਦੀ ਰਫ਼ਤਾਰ ਜ਼ਿਆਦਾ ਸੀ। ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ 'ਚ ਹਾਹਾਕਾਰ ਮੱਚ ਗਈ। ਸਭ ਤੋਂ ਪਹਿਲਾਂ ਸਥਾਨਕ ਪਿੰਡ ਦੇ ਲੋਕਾਂ ਨੇ ਰਾਹਤ ਕਾਰਜ ਸ਼ੁਰੂ ਕੀਤੇ। ਫਿਰ ਪੁਲਿਸ ਅਤੇ ਐਂਬੂਲੈਂਸ ਆ ਗਈ। ਹਾਈਵੇਅ 'ਤੇ ਜਾ ਰਹੇ ਲੋਕਾਂ ਨੇ ਆਪਣੇ ਵਾਹਨ ਰੋਕ ਕੇ ਮਦਦ ਕੀਤੀ ਅਤੇ ਲੋਕਾਂ ਨੂੰ ਬੱਸ 'ਚੋਂ ਬਾਹਰ ਕੱਢਿਆ।

ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਦੇ ਕੈਬਿਨਾਂ ਵਿਚ ਬੈਠੇ ਲੋਕ ਇਨ੍ਹਾਂ ਵਿਚ ਫਸ ਗਏ। ਹਾਦਸੇ ਵਿੱਚ ਢਾਈ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ। 

ਜਾਣਕਾਰੀ ਮਿਲਣ ਤੋਂ ਬਾਅਦ ਸੀਐਮ ਅਸ਼ੋਕ ਗਹਿਲੋਤ ਵੀ ਮਥੁਰਾਦਾਸ ਮਾਥੁਰ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਜੋਧਪੁਰ ਤੋਂ ਓਸੀਆਂ ਜਾ ਰਹੀ ਸੀ। ਇਸ ਦੌਰਾਨ ਜੋਧਪੁਰ-ਮਥਾਨੀਆ ਰੋਡ 'ਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ।

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਜੋਧਪੁਰ-ਮਥਾਨੀਆ ਬਾਈਪਾਸ ਸੜਕ ਹਾਦਸੇ 'ਚ ਹੁਣ ਤੱਕ 5 ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਗਹਿਲੋਤ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਵਿੱਚ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ।