ਅਹਿਮਦਾਬਾਦ 'ਚ ਇਮਾਰਤ ਦੀ 7ਵੀਂ ਮੰਜ਼ਿਲ 'ਤੇ ਲੱਗੀ ਭਿਆਨਕ ਅੱਗ, ਇੱਕ ਦੀ ਮੌਤ
ਪਰਿਵਾਰ ਦੇ ਚਾਰ ਜੀਆਂ ਨੂੰ ਬਚਾਇਆ, ਹਸਪਤਾਲ ਦਾਖ਼ਲ
ਗੁਜਰਾਤ : ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ 'ਚ ਇਕ ਵੱਡੇ ਹਾਦਸੇ ਦੀ ਖਬਰ ਆ ਰਹੀ ਹੈ, ਜਿੱਥੇ ਇਕ ਇਮਾਰਤ ਦੀ 7ਵੀਂ ਮੰਜ਼ਿਲ 'ਤੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਬੱਚੀ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਫਸੇ ਹੋਏ ਹਨ। ਇਸ ਦੌਰਾਨ ਕਈ ਲੋਕ ਆਪਣੀ ਜਾਨ ਬਚਾਉਣ ਲਈ ਤਰਲੇ ਕਰਦੇ ਵੀ ਨਜ਼ਰ ਆਏ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦਰਜਨ ਦੇ ਕਰੀਬ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ 15 ਸਾਲਾ ਲੜਕੀ ਦੀ ਮੌਤ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ। ਇਹ ਵੀ ਸਪੱਸ਼ਟ ਨਹੀਂ ਹੈ ਕਿ ਅੱਗ ਕਿਸ ਕਾਰਨ ਲੱਗੀ। ਕੁਝ ਲੋਕ ਉਪਰਲੀਆਂ ਮੰਜ਼ਿਲਾਂ ਵਿੱਚ ਫਸੇ ਹੋਏ ਹਨ। ਇਸ ਦੌਰਾਨ ਲੱਗੀ ਇਸ ਭਿਆਨਕ ਅੱਗ ਦੀਆਂ ਕੁਝ ਵੀਡੀਓਜ਼ ਵਾਇਰਲ ਹੋਈਆਂ ਹਨ। 7ਵੀਂ ਮੰਜ਼ਿਲ ਦੀ ਗੈਲਰੀ 'ਤੇ ਅੱਗ ਦੀਆਂ ਲਪਟਾਂ 'ਚ ਕੋਈ ਵਿਅਕਤੀ ਫਸਿਆ ਨਜ਼ਰ ਆ ਰਿਹਾ ਹੈ।
ਪੁਲਿਸ ਦੇ ਅਨੁਸਾਰ, ਅਹਿਮਦਾਬਾਦ ਫਾਇਰ ਬ੍ਰਿਗੇਡ ਨੂੰ ਸਵੇਰੇ 7:28 'ਤੇ ਇੱਕ ਕਾਲ ਆਈ। ਦੱਸਿਆ ਜਾ ਰਿਹਾ ਹੈ ਕਿ ਗਿਰਧਰ ਨਗਰ ਸਰਕਲ, ਸ਼ਾਹੀਬਾਗ ਨੇੜੇ ਸਥਿਤ ਆਰਚਿਡ ਗ੍ਰੀਨ ਫਲੈਟ ਦੀ 7ਵੀਂ ਮੰਜ਼ਿਲ 'ਚ ਅੱਗ ਲੱਗ ਗਈ। ਸੂਚਨਾ ਤੋਂ ਬਾਅਦ ਐਂਬੂਲੈਂਸ ਸਮੇਤ 15 ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਸਮੇਂ ਫਲੈਟ ਵਿੱਚ ਪੰਜ ਲੋਕ ਮੌਜੂਦ ਸਨ। ਬਾਕੀ ਚਾਰ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ, ਜਦੋਂ ਕਿ 15 ਸਾਲਾ ਪਰਾਂਜਲ ਕਮਰੇ ਵਿੱਚ ਫਸ ਗਈ, ਫਿਰ ਬਾਲਕੋਨੀ ਵੱਲ ਚਲੀ ਗਈ। ਅੱਗ ਇੰਨੀ ਭਿਆਨਕ ਸੀ ਕਿ ਉਸ ਦੀ ਮੌਤ ਹੋ ਗਈ।