ਰਾਜਪਾਲ ਹਰਿਆਣਾ ਨੇ ਸੰਦੀਪ ਸਿੰਘ ਤੋਂ ਵਾਪਸ ਲਿਆ ਖੇਡ ਅਤੇ ਯੁਵਾ ਮਾਮਲਿਆਂ ਦਾ ਵਿਭਾਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਿੰਟਿੰਗ ਅਤੇ ਸਟੇਸ਼ਨਰੀ (ਸੁਤੰਤਰ ਚਾਰਜ) ਦੇ ਰਾਜ ਮੰਤਰੀ ਦਾ ਅਹੁਦਾ ਬਰਕਰਾਰ ਰਹੇਗਾ 

Image

 

ਚੰਡੀਗੜ੍ਹ - ਹਰਿਆਣਾ ਦੇ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਇੱਕ ਹਫ਼ਤੇ ਬਾਅਦ, ਰਾਜਪਾਲ ਬੰਡਾਰੂ ਦੱਤਾਤ੍ਰੇਆ ਨੇ ਸ਼ਨੀਵਾਰ ਨੂੰ ਖੇਡ ਅਤੇ ਯੁਵਾ ਮਾਮਲਿਆਂ ਦਾ ਵਿਭਾਗ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਲਾਟ ਕਰਨ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ।

ਨੋਟੀਫਿਕੇਸ਼ਨ ਅਨੁਸਾਰ, ਸੰਦੀਪ ਸਿੰਘ ਨੂੰ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ, ਹਾਲਾਂਕਿ, ਉਹ ਪ੍ਰਿੰਟਿੰਗ ਅਤੇ ਸਟੇਸ਼ਨਰੀ (ਸੁਤੰਤਰ ਚਾਰਜ) ਦੇ ਰਾਜ ਮੰਤਰੀ ਬਣੇ ਰਹਿਣਗੇ।

ਚੰਡੀਗੜ੍ਹ ਪੁਲੀਸ ਨੇ 31 ਦਸੰਬਰ ਨੂੰ ਸੰਦੀਪ ਸਿੰਘ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਸੀ, ਜਿਸ ਦੀ ਜਾਂਚ ਜਾਰੀ ਹੈ।