ਨੋਇਡਾ ਦੇ ਮੈਟਰੋ ਹਸਪਤਾਲ 'ਚ ਲੱਗੀ ਅੱਗ
ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਸੈਕਟਰ 12 ਦੇ ਮੈਟਰੋ ਹਸਪਤਾਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਦਿਆ ਹੀ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ...
ਨੋਇਡਾ : ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਸੈਕਟਰ 12 ਦੇ ਮੈਟਰੋ ਹਸਪਤਾਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਦਿਆ ਹੀ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿਤੀਆਂ। ਨੋਇਡਾ ਦੇ ਸੈਕਟਰ 12 ਸਥਿਤ ਮੈਟਰੋ ਹਸਪਤਾਲ ਵਿਚ ਅੱਗ ਲੱਗਣ ਨਾਲ ਹਫੜਾ ਦਫੜੀ ਦਾ ਮਾਹੌਲ ਹੈ। ਹਸਪਤਾਲ 'ਚ ਭਿਆਨਿਕ ਅੱਗ ਲੱਗੀ ਹੈ।
ਪੁਲਿਸ ਅਤੇ ਅੱਗ ਬੁਝਾਓ ਗੱਡੀਆਂ ਮੌਕੇ 'ਤੇ ਹਨ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਜਾ ਚੁੱਕਿਆ ਹੈ, ਹਸਪਤਾਲ ਵਿਚ ਕਈ ਲੋਕਾਂ ਦੇ ਫਸੇ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਹਸਪਤਾਲ ਦੇ ਮਰੀਜਾਂ ਨੂੰ ਹਸਪਤਾਲ ਤੋਂ ਕੱਢ ਕੇ ਸੈਕਟਰ 11 ਸਥਿਤ ਮੈਟਰੋ ਹਸਪਤਾਲ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ। ਮਰੀਜ਼ਾ ਨੂੰ ਖਿੜਕੀਆਂ ਆਦਿ ਦੇ ਸ਼ੀਸ਼ੇ ਤੋੜ ਕੇ ਛੇਤੀ ਤੋਂ ਛੇਤੀ ਕੱਢਿਆ ਜਾ ਰਿਹਾ ਹੈ ਅਤੇ ਸੈਕਟਰ 11 ਦੇ ਮੈਟਰੋ ਹਸਪਤਾਲ ਵਿਚ ਰੱਖਿਆ ਜਾ ਰਿਹਾ ਹੈ।
ਅੱਗ ਦੇ ਕਾਰਣਾਂ ਦਾ ਫਿਲਹਾਲ ਕੁੱਝ ਨਹੀਂ ਪਤਾ ਚੱਲ ਸਕਿਆ ਹੈ ਅਤੇ ਨਾ ਹੀ ਇਸ ਅੱਗ ਤੋਂ ਜਾਨ - ਮਾਲ ਦੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਮਿਲੀ ਹੈ। ਮੌਕੇ 'ਤੇ ਪਹੁੰਚੀ ਅੱਗ ਬੁਝਾਓ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਅੰਦਰ ਫਸੇ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ। ਅੱਗ ਲੱਗਣ ਤੋਂ ਬਾਅਦ ਹਸਪਤਾਲ ਦੇ ਬਾਹਰ ਲੋਕਾਂ ਦੀ ਭੀੜ ਨਜ਼ਰ ਆ ਰਹੀ ਹੈ।