ਸ਼ਾਹੀਨ ਬਾਗ ਵਿਰੋਧ ਪ੍ਰਦਰਸ਼ਨ ਦੇ ਵਿਰੁੱਧ SC 'ਚ ਪਟੀਸ਼ਨ ਉੱਤੇ ਸੁਣਵਾਈ ਟਲੀ, ਅਗਲੀ ਸੁਣਵਾਈ...

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੀਏਏ ਅਤੇ ਐਨਆਰਸੀ ਵਿਰੁੱਧ ਚੱਲ ਰਹੇ ਹਨ ਪ੍ਰਦਰਸ਼ਨ

File Photo

ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ ਅਤੇ ਸੰਭਾਵਤ ਐਨਆਰਸੀ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਵਿਚ ਹੋ ਰਹੇ ਪ੍ਰਦਰਸ਼ਨ ਵਿਰੁੱਧ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਟੱਲ ਗਈ ਹੈ। ਇਸ ਪੂਰੇ ਮਾਮਲੇ ਉੱਤੇ ਹੁਣ ਸੁਣਵਾਈ 10 ਫਰਵਰੀ ਨੂੰ ਹੋਵੇਗੀ। ਪਟੀਸ਼ਨਰ ਦੇ ਵਕੀਲ ਨੇ ਇਹ ਮੰਗ ਕੀਤੀ ਸੀ ਕਿ ਭਲਕੇ ਦਿੱਲੀ ਵਿਚ ਚੋਣਾਂ ਹਨ ਇਸ ਕਰਕੇ ਚੋਣਾਂ ਤੋਂ ਪਹਿਲਾਂ ਇਸ ਮਾਮਲੇ ਉੱਤੇ ਸੁਣਵਾਈ ਹੋਣੀ ਚਾਹੀਦੀ ਹੈ ਜਿਸ ਨੂੰ ਸੁਪਰੀਮ ਕੋਰਟ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਸੀਏਏ ਵਿਰੁੱਧ ਸ਼ਾਹੀਨ ਬਾਗ ਵਿਚ ਚੱਲ ਰਹੇ ਪ੍ਰਦਰਸ਼ਨ ਨੂੰ ਅੱਜ 55ਵਾਂ ਦਿਨ ਹੈ। ਇਸੇ ਪ੍ਰਦਰਸ਼ਨ ਦੇ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਸੀ ਸਮਝਦੇ ਹਾਂ ਕਿ ਇਹ ਸਮੱਸਿਆ ਹੈ। ਸਵਾਲ ਇਹ ਹੈ ਕਿ ਇਸ ਸਮੱਸਿਆ ਨੂੰ ਕਿਵੇਂ ਸੁਲਝਾਇਆ ਜਾਵੇ ਅਤੇ ਕੀ ਨਿਰਦੇਸ਼ ਜਾਰੀ ਕੀਤੇ ਜਾਣ। ਕੋਰਟ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਕਰਕੇ ਇਸ ਮਾਮਲੇ ਦੀ ਸੁਣਵਾਈ 10 ਫਰਨਰੀ ਦਿਨ ਸੋਮਵਾਰ ਨੂੰ ਹੋਵੇਗੀ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦਿੱਲੀ ਦੇ ਪੁਲਿਸ ਕਮਿਸ਼ਨਰ ਅਮੂਲਿਆ ਪਟਨਾਇਕ ਅੱਜ ਸ਼ੁੱਕਰਵਾਰ ਨੂੰ ਸ਼ਾਹੀਨ ਬਾਗ ਦਾ ਦੌਰਾ ਕਰ ਸਕਦੇ ਹਨ। ਦਿੱਲੀ ਚੋਣਾਂ ਦੇ ਚੱਲਦੇ ਵੀ ਉਹ ਇਸ ਵਿਧਾਨਸਭਾ ਸੀਟ ਵਿਚ ਤਿਆਰੀਆਂ ਦਾ ਜਾਇਜਾ ਲੈਣਗੇ ਅਤੇ ਉਨ੍ਹਾਂ ਦਾ ਇਹ ਦੌਰਾ ਦੋ ਤੋਂ ਤਿੰਨ ਵਜੇ ਦੇ ਵਿਚਕਾਰ ਹੋ ਸਕਦਾ ਹੈ।

ਦੱਸ ਦਈਏ ਕਿ ਮੁਸਲਿਮ ਔਰਤਾਂ ਦੁਆਰਾ ਦਿੱਲੀ ਦੇ ਸ਼ਾਹੀਨ ਬਾਗ ਵਿਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਵਿਰੁੱਧ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਨੂੰ ਦੂਜੇ ਵਰਗਾਂ ਦਾ ਵੀ ਭਰਪੂਰ ਸਮੱਰਥਨ ਮਿਲ ਰਿਹਾ ਹੈ। ਬੀਤੇ ਦਿਨੀਂ ਸਿੱਖ ਜੱਥੇਬੰਦੀਆਂ ਵੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਆਪਣਾ ਸਹਿਯੋਗ ਦੇਣ ਪਹੁੰਚਿਆ ਸਨ । ਇਸ ਤੋਂ ਇਲਾਵਾ ਕਈ ਹਿੰਦੂ ਅਤੇ ਈਸਾਈ ਸੰਗਠਨ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਖੜੇ ਨਜ਼ਰ ਆ ਰਹੇ ਹਨ।