ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ 'ਤੇ ਡਟੇ 60 ਸਾਲਾ ਕਿਸਾਨ ਦੀ ਹੋਈ ਮੌਤ
ਵੱਖ ਵੱਖ ਕਿਸਾਨ ਆਗੂਆਂ ਨੇ ਉਨ੍ਹਾਂ ਦੀ ਬੇਵਕਤ ਵਿਛੋੜੇ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ।
ਸ੍ਰੀ ਮੁਕਤਸਰ ਸਾਹਿਬ- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਕੜਾਕੇ ਦੀ ਠੰਡ ਵਿਚ ਦਿੱਲੀ ਦੀਆਂ ਹੱਦਾਂ ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਹੁਣ ਤੱਕ 100 ਤੋਂ ਵੀ ਵੱਧ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਅੱਜ ਇਕ ਹੋਰ ਕਿਸਾਨ ਦੀ ਦਿੱਲੀ ਸੰਘਰਸ਼ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ 60 ਸਾਲ ਪਿੰਡ ਧੂੜਕੋਟ ਰਣਸੀਂਹ ਜ਼ਿਲ੍ਹਾ ਮੋਗਾ ਦਾ ਰਹਿਣ ਵਾਲੇ 60 ਸਾਲਾ ਕਿਸਾਨ ਸੁਖਮੰਦਰ ਸਿੰਘ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਦੇ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਸੁਖਮੰਦਰ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।
ਕਿਸਾਨ ਦੀ ਮੌਤ ਦੀ ਖ਼ਬਰ ਸੁਣ ਵੱਖ ਵੱਖ ਕਿਸਾਨ ਆਗੂਆਂ ਨੇ ਉਨ੍ਹਾਂ ਦੀ ਬੇਵਕਤ ਵਿਛੋੜੇ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ।