ਦਿੱਲੀ ਦੇ ਹਰਕੇਸ਼ ਨਗਰ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਮੌਜੂਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੋਕ ਝੁੱਗੀਆਂ ਵਿੱਚ ਸੁੱਤੇ ਪਏ ਸਨ, ਤੇ ਉਸ ਵੇਲੇ ਹੀ ਅਚਾਨਕ ਅੱਗ ਲੱਗ ਗਈ ਅਤੇ ਅੱਗ ਨੇ ਸਾਰੇ ਇਲਾਕੇ ਨੂੰ ਆਪਣੀ ਚਪੇਟ ਵਿੱਚ ਲੈ ਲਿਆ।

fire

ਨਵੀਂ ਦਿੱਲੀ-  ਭਿਆਨਕ ਅੱਗ ਨੇ ਰਾਜਧਾਨੀ ਦਿੱਲੀ ਦੇ ਹਰਕੇਸ਼ ਨਗਰ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਦਿੱਲੀ ਦੇ ਓਖਲਾ ਫੇਜ਼ ਨੰ. 2 ਸਥਿਤ ਸੰਜੇ ਕਾਲੋਨੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਜਿਸ ’ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਅੱਗ ਬੁਝਾਉਣ ਲਈ ਕਰੀਬ 25 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਹਾਦਸੇ  ਦੇ ਸਮੇਂ ਲੋਕ ਝੁੱਗੀਆਂ ਵਿੱਚ ਸੁੱਤੇ ਪਏ ਸਨ, ਤੇ ਉਸ ਵੇਲੇ ਹੀ ਅਚਾਨਕ ਅੱਗ ਲੱਗ ਗਈ ਅਤੇ ਅੱਗ ਨੇ ਸਾਰੇ ਇਲਾਕੇ ਨੂੰ ਆਪਣੀ ਚਪੇਟ ਵਿੱਚ ਲੈ ਲਿਆ।  

ਵੇਖਦੇ ਹੀ ਵੇਖਦੇ ਅੱਗ ਦੀਆਂ ਲਪਟਾਂ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਬੁਝਾਓ ਵਿਭਾਗ ਨੂੰ ਦੁਪਹਿਰ 2.25 ਵਜੇ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਲਗਾਤਾਰ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 186 ਝੁੱਗੀਆਂ ਅਤੇ ਗੁਦਾਮਾਂ ਨੂੰ ਅੱਗ ਲੱਗੀ ਹੈ। 30 ਤੋਂ 40 ਲੋਕ ਅੰਦਰ ਫਸੇ ਹੋਏ ਸਨ ਜਿਨ੍ਹਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇੱਕ ਬਜ਼ੁਰਗ ਵਿਅਕਤੀ ਦੀ ਗਾਇਬ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਅੱਗ ਦੀਆਂ ਲਪਟਾਂ ਵਿਚ ਲੋਕਾਂ ਦੀਆਂ ਕਈ ਚੀਜ਼ਾਂ ਸੜ ਕੇ ਸੁਆਹ ਹੋ ਗਈਆਂ। ਅੱਗ 'ਤੇ ਕਾਬੂ ਪਾਉਣ ਲਈ ਕਰੀਬ 25 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।