ਕਿਸਾਨੀ ਅੰਦੋਲਨ ਦਾ ਘੇਰਾ ਸੀਮਤ ਖੇਤਰ ਵਿੱਚ ,ਜਲਦੀ ਹੀ ਹੋਵੇਗਾ ਹੱਲ -ਖੇਤੀਬਾੜੀ ਮੰਤਰੀ ਤੋਮਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ,“ਦੇਸ਼ ਵਿੱਚ ਕਿਸਾਨੀ ਲਹਿਰ ਦਾ ਸੁਭਾਅ ਸੀਮਤ ਹੈ। ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।

Agriculture Minister Tomar

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦਾ ਸੁਭਾਅ ਸੀਮਤ ਖੇਤਰ ਵਿੱਚ ਹੈ ਅਤੇ ਮੰਤਰੀ ਨੇ ਉਮੀਦ ਜਤਾਈ ਕਿ ਜਲਦੀ ਹੀ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ । ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਤੋਮਰ ਨੇ ਵਿਰੋਧੀ ਕਾਂਗਰਸ ’ਤੇ ਵੀ ਕਿਸਾਨ ਅੰਦੋਲਨ ਬਾਰੇ ਰਾਜਨੀਤੀ ਕਰਨ ਦਾ ਦੋਸ਼ ਲਾਇਆ ।

Related Stories