ਕਾਰ 'ਤੇ ਸੁੱਟਿਆ ਝੰਡਾ ਰਾਹੁਲ ਗਾਂਧੀ ਦੇ ਮੂੰਹ 'ਤੇ ਵੱਜਿਆ, ਜਾਂਚ ਲਈ ਪਹੁੰਚੀਆਂ ਕੇਂਦਰੀ ਏਜੰਸੀਆਂ  
Published : Feb 7, 2022, 8:31 pm IST
Updated : Feb 7, 2022, 8:31 pm IST
SHARE ARTICLE
File Photo
File Photo

ਝੰਡਾ ਸੁੱਟਣ ਵਾਲਾ ਕਾਂਗਰਸ ਦਾ ਵਰਕਰ ਦੱਸਿਆ ਜਾ ਰਿਹਾ ਹੈ।

 

ਨਵੀਂ ਦਿੱਲੀ - ਬੀਤੇ ਦਿਨ ਹੋਈ ਰਾਹੁਲ ਗਾਂਧੀ ਦੀ ਰੈਲੀ ਵਿਚ ਸੁਰੱਖਿਆ ਵਿਚ ਹੋਈ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਚੱਲਦੀ ਕਾਰ 'ਚ ਇਕ ਨੌਜਵਾਨ ਨੇ ਰਾਹੁਲ ਗਾਂਧੀ ਦੀ ਕਾਰ 'ਤੇ ਝੰਡਾ ਸੁੱਟ ਦਿੱਤਾ। ਜੋ ਰਾਹੁਲ ਗਾਂਧੀ ਦੇ ਮੂੰਹ 'ਤੇ ਜਾ ਲੱਗਾ। ਹਾਲਾਂਕਿ ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਸ਼ੀਸ਼ਾ ਬੰਦ ਕਰ ਦਿੱਤਾ। ਝੰਡਾ ਸੁੱਟਣ ਵਾਲਾ ਕਾਂਗਰਸ ਦਾ ਵਰਕਰ ਦੱਸਿਆ ਜਾ ਰਿਹਾ ਹੈ।

file photo

ਜਿਸ ਕਾਰਨ ਪੰਜਾਬ ਪੁਲਿਸ ਨੇ ਇਸ ਮਾਮਲੇ ਤੋਂ ਪੱਲਾ ਝਾੜ ਲਿਆ ਹੈ। ਹਾਲਾਂਕਿ ਹੁਣ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਦਿੱਲੀ ਤੋਂ ਸੁਰੱਖਿਆ ਏਜੰਸੀਆਂ ਦੀ ਟੀਮ ਲੁਧਿਆਣਾ ਪਹੁੰਚੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਪੂਰੇ ਮਾਮਲੇ ਦੀ ਨਵੇਂ ਸਿਰੇ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। 
ਇਹ ਘਟਨਾ ਐਤਵਾਰ ਦੀ ਹੈ, ਜਦੋਂ ਰਾਹੁਲ ਗਾਂਧੀ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਲਈ ਲੁਧਿਆਣਾ ਆਏ ਹੋਏ ਸਨ। ਘਟਨਾ ਵੇਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਰ ਚਲਾ ਰਹੇ ਸਨ। ਰਾਹੁਲ ਗਾਂਧੀ ਉਨ੍ਹਾਂ ਦੇ ਨਾਲ ਬੈਠੇ ਸਨ। ਸੀਐਮ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਪਿੱਛੇ ਬੈਠੇ ਸਨ।

ਰਾਹੁਲ ਗਾਂਧੀ ਲੁਧਿਆਣਾ ਰੈਲੀ ਲਈ ਪਹੁੰਚੇ ਸਨ। ਹਲਵਾਰਾ ਏਅਰਪੋਰਟ ਤੋਂ ਹੋਟਲ ਵੱਲ ਆਉਂਦੇ ਸਮੇਂ ਉਨ੍ਹਾਂ ਨੇ ਰਸਤੇ ਵਿਚ ਹੀ ਵਰਕਰਾਂ ਦਾ ਸਵਾਗਤ ਕਰਨਾ ਸ਼ੁਰੂ ਕਰ ਦਿੱਤਾ। ਰਾਹੁਲ ਗਾਂਧੀ ਨੇ ਉਦੋਂ ਸ਼ੀਸ਼ਾ ਖੋਲ੍ਹਿਆ ਸੀ। ਉਸੇ ਸਮੇਂ ਕਿਸੇ ਨੇ ਕਾਰ 'ਤੇ ਝੰਡਾ ਸੁੱਟ ਦਿੱਤਾ, ਜੋ ਰਾਹੁਲ ਗਾਂਧੀ ਦੇ ਚਿਹਰੇ 'ਤੇ ਲੱਗਾ। ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀ ਚੌਕਸ ਹੋ ਗਏ ਅਤੇ ਰਾਹੁਲ ਨੇ ਸ਼ੀਸ਼ਾ ਬੰਦ ਕਰ ਦਿੱਤਾ।

Rahul gandhi Rahul gandhi

ਰਾਹੁਲ ਗਾਂਧੀ 'ਤੇ ਸੁੱਟਿਆ ਝੰਡਾ ਕਾਂਗਰਸ ਦਾ ਹੀ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਝੰਡਾ ਕਾਂਗਰਸ ਦੇ ਵਿਦਿਆਰਥੀ ਵਿੰਗ ਐਨਐਸਯੂਆਈ ਦੇ ਵਰਕਰਾਂ ਨੇ ਹੀ ਉਤਸ਼ਾਹ ਵਿਚ ਸੁੱਟਿਆ ਸੀ। ਉਨ੍ਹਾਂ ਦਾ ਰਾਹੁਲ ਗਾਂਧੀ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਇਸ ਕਾਰਨ ਪੂਰੇ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਨਹੀਂ ਦਿੱਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement