ਪ੍ਰੋਫੈਸਰ ਸ਼ਾਂਤੀਸ਼੍ਰੀ ਧੂਲੀਪੁੜੀ ਪੰਡਿਤ ਹੋਣਗੇ JNU ਦੀ ਨਵੀਂ ਵਾਈਸ ਚਾਂਸਲਰ, ਬਣੀ ਪਹਿਲੀ ਮਹਿਲਾ VC
Published : Feb 7, 2022, 2:56 pm IST
Updated : Feb 7, 2022, 2:56 pm IST
SHARE ARTICLE
 Santishree Dhulipudi Pandit
Santishree Dhulipudi Pandit

ਸਿੱਖਿਆ ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵੀਸੀ ਵਜੋਂ ਪ੍ਰੋਫੈਸਰ ਪੰਡਿਤ ਦਾ ਕਾਰਜਕਾਲ ਪੰਜ ਸਾਲ ਦਾ ਹੋਵੇਗਾ।

 

ਨਵੀਂ ਦਿੱਲੀ - ਸਾਵਿਤਰੀਬਾਈ ਫੂਲੇ ਯੂਨੀਵਰਸਿਟੀ ਦੀ ਪ੍ਰੋਫੈਸਰ ਸ਼ਾਂਤੀਸ਼੍ਰੀ ਧੂਲੀਪੁੜੀ ਪੰਡਿਤ ਨੂੰ JNU ਦੀ ਨਵੀਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਪ੍ਰੋਫੈਸਰ ਸ਼ਾਂਤੀਸ਼੍ਰੀ ਧੂਲੀਪੁੜੀ ਪੰਡਿਤ ਜੇਐਨਯੂ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ ਹੋਵੇਗੀ। ਸਿੱਖਿਆ ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵੀਸੀ ਵਜੋਂ ਪ੍ਰੋਫੈਸਰ ਪੰਡਿਤ ਦਾ ਕਾਰਜਕਾਲ ਪੰਜ ਸਾਲ ਦਾ ਹੋਵੇਗਾ।

file photo

ਜੇਐਨਯੂ ਦੇ ਵਿਜ਼ਟਰ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪ੍ਰੋਫੈਸਰ ਸ਼ਾਂਤੀਸ਼੍ਰੀ ਧੂਲੀਪੁੜੀ ਪੰਡਿਤ ਦੀ ਜੇਐਨਯੂ ਵਾਈਸ ਚਾਂਸਲਰ ਵਜੋਂ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਸਨ। ਪ੍ਰੋਫੈਸਰ ਪੰਡਿਤ ਨੇ ਆਪਣੇ ਅਕਾਦਮਿਕ ਜੀਵਨ ਦੌਰਾਨ 29 ਪੀਐਚਡੀ ਵਿਦਵਾਨਾਂ ਦਾ ਮਾਰਗਦਰਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਕੋਈ ਮਹਿਲਾ ਉਪ ਕੁਲਪਤੀ ਦੇਸ਼ ਦੀ ਇਸ ਵੱਕਾਰੀ ਯੂਨੀਵਰਸਿਟੀ ਦੀ ਅਗਵਾਈ ਕਰੇਗੀ। ਪ੍ਰੋਫੈਸਰ ਸ਼ਾਂਤੀਸ਼੍ਰੀ ਧੂਲੀਪੁੜੀ ਪੰਡਿਤ ਪੁਣੇ ਯੂਨੀਵਰਸਿਟੀ ਵਿਚ ਰਾਜਨੀਤੀ ਅਤੇ ਲੋਕ ਪ੍ਰਸ਼ਾਸਨ ਵਿਭਾਗ ਵਿਚ ਪ੍ਰੋਫੈਸਰ ਰਹਿ ਚੁੱਕੇ ਹਨ। ਉਹਨਾਂ ਕੋਲ ਵਿਸ਼ਾਲ ਤਜਰਬਾ ਹੈ। ਉਹ ਜੇਐਨਯੂ ਦੀ ਸਾਬਕਾ ਵਿਦਿਆਰਥੀ ਵੀ ਹਨ। 

ਪ੍ਰੋਫੈਸਰ ਪੰਡਿਤ ਨੇ ਜੇਐਨਯੂ ਤੋਂ ਅੰਤਰਰਾਸ਼ਟਰੀ ਸਬੰਧਾਂ ਵਿੱਚ ਐਮਫਿਲ ਅਤੇ ਭਾਰਤੀ ਸੰਸਦ ਅਤੇ ਵਿਦੇਸ਼ ਨੀਤੀ ਉੱਤੇ ਪੀਐਚਡੀ ਕੀਤੀ ਹੈ। ਉਹਨਾਂ ਨੇ ਅਮਰੀਕਾ ਦੀ ਮਸ਼ਹੂਰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਤੋਂ ਸੋਸ਼ਲ ਵਰਕ ਵਿਚ ਡਿਪਲੋਮਾ ਵੀ ਕੀਤਾ ਹੈ।  ਇਸ ਤੋਂ ਇਲਾਵਾ ਇਤਿਹਾਸ ਅਤੇ ਸਮਾਜਿਕ ਮਨੋਵਿਗਿਆਨ ਵਿਚ ਬੀਏ ਅਤੇ ਐੱਮਏ ਰਾਜਨੀਤੀ ਵਿਗਿਆਨ ਪ੍ਰੈਜ਼ੀਡੈਂਸੀ ਕਾਲਜ, ਮਦਰਾਸ ਤੋਂ ਕੀਤਾ ਹੈ। 

JNU JNU

ਪ੍ਰੋਫੈਸਰ ਪੰਡਿਤ ਨੇ 1988 ਵਿਚ ਗੋਆ ਯੂਨੀਵਰਸਿਟੀ ਤੋਂ ਆਪਣਾ ਅਕਾਦਮਿਕ ਅਧਿਆਪਨ ਕੈਰੀਅਰ ਸ਼ੁਰੂ ਕੀਤਾ ਅਤੇ ਫਿਰ 1993 ਵਿਚ ਪੁਣੇ ਯੂਨੀਵਰਸਿਟੀ ਚਲੇ ਗਏ। ਉਹ ਵੱਖ-ਵੱਖ ਅਕਾਦਮਿਕ ਸੰਸਥਾਵਾਂ ਵਿਚ ਪ੍ਰਬੰਧਕੀ ਅਹੁਦਿਆਂ 'ਤੇ ਰਹੇ ਹਨ। ਉਹ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ), ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈਸੀਐਸਐਸਆਰ) ਦੇ ਮੈਂਬਰ ਵੀ ਰਹੇ ਹਨ। 

ਜੇਐਨਯੂ ਦੇ ਕਾਰਜਕਾਰੀ ਵਾਈਸ-ਚਾਂਸਲਰ ਪ੍ਰੋਫੈਸਰ ਐਮ ਜਗਦੀਸ਼ ਕੁਮਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਪ੍ਰੋਫੈਸਰ ਕੁਮਾਰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਤੋਂ ਹੀ ਕਾਰਜਕਾਰੀ ਉਪ-ਕੁਲਪਤੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement