ਯਕੀਨੀ ਘੱਟੋ-ਘੱਟ ਸਮਰਥਨ ਮੁੱਲ 'ਤੇ ਹਾਲੇ ਕੋਈ ਫ਼ੈਸਲਾ ਨਹੀਂ - ਨਰੇਂਦਰ ਸਿੰਘ ਤੋਮਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੁਧਿਆਣਾ ਤੋਂ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਸਵਾਲ ਦੇ ਜਵਾਬ ਵਿੱਚ ਕੀਤਾ ਪ੍ਰਗਟਾਵਾ 

Image

 

ਲੁਧਿਆਣਾ - ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ ਅਤੇ ਵੱਖ-ਵੱਖ ਰਿਆਇਤਾਂ ਦੀ ਸ਼ੁਰੂਆਤ ਕੀਤੀ ਹੈ। ਹਾਲਾਂਕਿ, ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ਪ੍ਰਣਾਲੀ ਨੂੰ ਕਾਨੂੰਨੀ ਗਾਰੰਟੀ ਪ੍ਰਦਾਨ ਕਰਨ ਲਈ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ।

ਇਹ ਪ੍ਰਗਟਾਵਾ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਸਵਾਲ ਦੇ ਜਵਾਬ ਵਿੱਚ ਕੀਤਾ।

ਅਰੋੜਾ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਵਿਸ਼ੇਸ਼ ਤੌਰ 'ਤੇ ਇਸ ਨੂੰ ਦੁੱਗਣੀ ਕਰਨ ਲਈ ਸਰਕਾਰ ਵੱਲੋਂ ਕੀਤੇ ਗਏ ਉਪਾਅ, ਘੱਟੋ-ਘੱਟ ਸਮਰਥਨ ਮੁੱਲ ਦੀ ਕਨੂੰਨੀ ਗਰੰਟੀ, ਕੁਦਰਤੀ ਖੇਤੀ ਅਤੇ ਫ਼ਸਲੀ ਵਿਭਿੰਨਤਾ 'ਤੇ ਹਾਲ ਹੀ ਵਿੱਚ ਗਠਿਤ ਕਮੇਟੀ ਦੀ ਰਿਪੋਰਟ/ਸਿਫਾਰਿਸ਼ਾਂ ਪੇਸ਼ ਕਰਨ ਲਈ ਸਮਾਂ ਸੀਮਾ ਬਾਰੇ ਸਵਾਲ ਪੁੱਛਿਆ ਸੀ।