1984 anti-Sikh riots: ਸੱਜਣ ਕੁਮਾਰ ਵਿਰੁਧ ਕਤਲ ਕੇਸ ਦਾ ਫੈਸਲਾ ਦਿੱਲੀ ਦੀ ਅਦਾਲਤ ਨੇ ਟਾਲਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਇੱਥੋਂ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੇ ਕਤਲ ਨਾਲ ਸਬੰਧਤ ਹੈ।

Delhi court postpones verdict in murder case against Sajjan Kumar

1984 anti-Sikh riots: ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁਧ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕਤਲ ਕੇਸ ਵਿੱਚ ਆਪਣਾ ਫ਼ੈਸਲਾ 12 ਫ਼ਰਵਰੀ ਤਕ ਮੁਲਤਵੀ ਕਰ ਦਿੱਤਾ।

ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਸ਼ੁੱਕਰਵਾਰ ਨੂੰ ਫ਼ੈਸਲਾ ਸੁਣਾਉਣਾ ਸੀ।

ਇਹ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਇੱਥੋਂ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੇ ਕਤਲ ਨਾਲ ਸਬੰਧਤ ਹੈ।