ਮੋਦੀ ਵਿਰੁੱਧ ਵਿਵਾਦਤ ਟਿੱਪਣੀ ਕਰਨ 'ਤੇ ਕਨ੍ਹਈਆ ਕੁਮਾਰ 'ਤੇ ਮਾਮਲਾ ਦਰਜ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਸਾਬਕਾ ਜੇਐਨਯੂ ਵਿਦਿਆਰਥੀ ਸੰਗਠਨ ਦੇ ਪ੍ਰਧਾਨ ਕਨ੍ਹਈਆ...

Kanhaiya Kumar

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਸਾਬਕਾ ਜੇਐਨਯੂ ਵਿਦਿਆਰਥੀ ਸੰਗਠਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਵਿਰੁੱਧ ਭਾਰਤੀ ਜਨਤਾ ਪਾਰਟੀ ਘੱਟਗਿਣਤੀ ਸੈੱਲ ਦੇ ਉਪ ਪ੍ਰਧਾਨ ਟੀਟੂ ਬਡਵਾਲ ਵੱਲੋਂ ਮੁੱਖ ਨਿਆਂਇਕ ਮੈਜਿਸਟ੍ਰੇਟ ਦੀ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਬਡਵਾਲ ਨੇ ਦੋਸ਼ ਲਗਾਇਆ ਕਿ ਕਨ੍ਹਈਆ ਕੁਮਾਰ ਨੇ ਪ੍ਰਧਾਨ ਮਤਰੀ ਮੋਦੀ ਵਿਰੁੱਧ ਭੜਕਾਊ ਟਿਪਣੀ ਕੀਤੀ ਹੈ।

ਸ਼ਿਕਾਇਤਕਰਤਾ ਵੱਲੋਂ ਬਤੌਰ ਸਬੂਤ ਉਨ੍ਹਾਂ ਦੇ ਭਾਸ਼ਣ ਦੀ ਸੀ.ਡੀ. ਵੀ ਅਦਾਲਤ 'ਚ ਜਮਾਂ ਕਰਵਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕਨ੍ਹਈਆ ਕੁਮਾਰ ਸੀਪੀਆਈ ਦੀ ਟਿਕਟ 'ਤੇ ਬਿਹਾਰ ਦੀ ਬੇਗੁਸਰਾਏ ਸੀਟ ਤੋਂ ਲੋਕ ਸਭਾ ਚੋਣ ਲੜਨਗੇ।