ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੇਸਿਸ ਹਸਪਤਾਲ, ਮੁਫ਼ਤ ਕੀਤਾ ਜਾਵੇਗਾ ਇਲਾਜ
ਹਸਪਤਾਲ 'ਚ ਕੋਈ ਬਿਲਿੰਗ ਕਾਊਂਟਰ ਵੀ ਨਹੀਂ ਹੋਵੇਗਾ।
India's largest kidney dialysis
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ।
ਇਸ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਹਸਪਤਾਲ 'ਚ ਸਿਹਤ ਸਬੰਧੀ ਹਰ ਤਰ੍ਹਾਂ ਦੀਆਂ ਸੇਵਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ।
ਇਥੋਂ ਤੱਕ ਕਿ ਹਸਪਤਾਲ 'ਚ ਕੋਈ ਬਿਲਿੰਗ ਕਾਊਂਟਰ ਵੀ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਗੁਰੂ ਕਾ ਲੰਗਰ ਵੀ ਅਤੁੱਟ ਵਰਤਦਾ ਰਹੇਗਾ।
ਇਹ ਜਾਣਕਾਰੀ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਇੱਥੇ ਕੋਈ ਬਿਲਿੰਗ ਕਾਊਂਟਰ ਹੋਵੇਗਾ ਤੇ ਹਰ ਸੇਵਾ ਮੁਫ਼ਤ ਹੋਵੇਗੀ।