ਜੰਮੂ ਕਸ਼ਮੀਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.9

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਵੇਰੇ ਕਰੀਬ 4.40 ਵਜੇ ਦੇ ਕਰੀਬ ਕੀਤੇ ਮਹਿਸੂਸ

Earthquake

ਜੰਮੂ ਕਸ਼ਮੀਰ: ਜੰਮੂ ਕਸ਼ਮੀਰ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਸਵੇਰੇ ਕਰੀਬ 4.40 ਵਜੇ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਡੋਡਾ ਨੇੜੇ ਮਹਿਸੂਸ ਕੀਤੇ ਗਏ।

ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 2.9 ਮਾਪੀ ਗਈ। ਸ਼ਨੀਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਸਵੇਰੇ 5.11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

 

 

ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ ਭੂਚਾਲ ਰਿਕਟਰ ਪੈਮਾਨੇ ਤੇ 3.6 ਸੀ। ਇਸ ਤੋਂ ਕਿਸੇ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪਿਛਲੇ ਮਹੀਨੇ, 18 ਫਰਵਰੀ ਨੂੰ ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੀ ਤੀਬਰਤਾ 3.7 ਸੀ ਅਤੇ ਤਕਰੀਬਨ 200 ਕਿਲੋਮੀਟਰ ਦੀ ਡੂੰਘਾਈ ਰਿਕਾਰਡ ਕੀਤੀ ਗਈ ਸੀ।