ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 18,711 ਨਵੇਂ ਕੇਸ ਆਏ ਸਾਹਮਣੇ, 100 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 18,711 ਨਵੇਂ ਕੇਸ ਸਾਹਮਣੇ ਆਏ ਹਨ ਅਤੇ 100 ਲੋਕ ਇਸ ਨਾਲ ਆਪਣੀ ਜਾਨ ਗਵਾ ਚੁੱਕੇ ਹਨ। 

Corona cases

ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ ਇੱਕ ਸਾਲ ਤੋਂ ਕੋਰੋਨਾ ਵਾਇਰਸ ਦੇਸ਼ ਵਿੱਚ ਤਬਾਹੀ ਮਚਾ ਰਿਹਾ ਹੈ। ਦੇਸ਼ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿਚ ਨਿਰੰਤਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮਹਾਰਾਸ਼ਟਰ, ਕੇਰਲ ਅਤੇ ਤਾਮਿਲਨਾਡੂ ਸਣੇ ਕਈ ਰਾਜਾਂ ਵਿਚ ਤਾਲਾਬੰਦੀ ਵਰਗੀ ਸਥਿਤੀ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 18,711 ਨਵੇਂ ਕੇਸ ਸਾਹਮਣੇ ਆਏ ਹਨ ਅਤੇ 100 ਲੋਕ ਇਸ ਨਾਲ ਆਪਣੀ ਜਾਨ ਗਵਾ ਚੁੱਕੇ ਹਨ। 

ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਜਾਣਕਾਰੀ ਦਿੱਤੀ। ਇੰਡੀਅਨ ਕਾਉਂਸਿਲ ਆਫ ਮੈਡੀਕਲ ਰਿਸਰਚ ਦੀ ਰਿਪੋਰਟ ਦੇ ਮੁਤਾਬਿਕ ਕੱਲ੍ਹ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ 22,14,30,507 ਸੈਂਪਲ ਦੇ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਕੱਲ੍ਹ 7,37,830 ਨਮੂਨਿਆਂ ਦਾ ਟੈਸਟ ਲਏ ਗਏ ਹਨ। 

ਐਤਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ 18,711 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ, ਦੇਸ਼ ਵਿੱਚ ਕੋਰੋਨਾ ਦੀ ਕੁੱਲ ਸੰਖਿਆ 1,12,10,799 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 100 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ, ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੀ ਕੁੱਲ ਸੰਖਿਆ 1,57,756 ਹੋ ਗਈ ਹੈ।