NSE ਘੁਟਾਲਾ: ਸਾਬਕਾ CEO ਚਿਤਰਾ ਰਾਮਕ੍ਰਿਸ਼ਨ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

CBI ਨੂੰ ਗੁੰਮਰਾਹ ਕਰਨ ਅਤੇ ਘੁਟਾਲੇ ਵਿਚ ਸ਼ਾਮਲ ਹੋਣ ਦਾ ਦੋਸ਼

Chitra Ramakrishna

 

ਨਵੀਂ ਦਿੱਲੀ - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਐਤਵਾਰ ਨੂੰ ਇੱਕ ਹਿਮਾਲੀਅਨ ਯੋਗੀ ਦੇ ਇਸ਼ਾਰੇ 'ਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ ਸੰਚਾਲਨ ਕਰਨ ਵਾਲੇ ਐਨਐਸਈ ਦੇ ਸਾਬਕਾ ਸੀਏਓ ਚਿੱਤਰਾ ਰਾਮਕ੍ਰਿਸ਼ਨ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅਧਿਕਾਰੀਆਂ ਨੇ ਸਾਂਜੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਮਕ੍ਰਿਸ਼ਨ ਨੂੰ ਦਿੱਲੀ 'ਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੈਡੀਕਲ ਜਾਂਚ ਲਈ ਲਿਜਾਇਆ ਗਿਆ। ਬਾਅਦ ਵਿਚ, ਉਸ ਨੂੰ ਸੀਬੀਆਈ ਹੈੱਡਕੁਆਰਟਰ ਵਿਚ ਲਾਕ-ਅੱਪ ਵਿਚ ਰੱਖਿਆ ਗਿਆ।

ਚਿਤਰਾ ਨੂੰ ਅੱਜ ਰਾਊਜ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿੱਥੇ ਸੀਬੀਆਈ ਹੋਰ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕਰੇਗੀ। ਸੀਬੀਆਈ ਨੇ ਰਾਮਕ੍ਰਿਸ਼ਨ ਤੋਂ ਲਗਾਤਾਰ ਤਿੰਨ ਦਿਨ ਪੁੱਛਗਿੱਛ ਕੀਤੀ ਅਤੇ ਉਸ ਦੇ ਘਰ ਦੀ ਤਲਾਸ਼ੀ ਲਈ। ਅਧਿਕਾਰੀਆਂ ਨੇ ਕਿਹਾ ਕਿ ਉਹ ਸਹੀ ਢੰਗ ਨਾਲ ਜਵਾਬ ਨਹੀਂ ਦੇ ਰਹੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਨੇ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਇੱਕ ਸੀਨੀਅਰ ਮਨੋਵਿਗਿਆਨੀ ਦੀਆਂ ਸੇਵਾਵਾਂ ਵੀ ਲਈਆਂ, ਜਿਨ੍ਹਾਂ ਨੇ ਉਸ ਤੋਂ ਪੁੱਛਗਿੱਛ ਵੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਮਨੋਵਿਗਿਆਨੀ ਵੀ ਇਸ ਸਿੱਟੇ 'ਤੇ ਪਹੁੰਚੇ ਹਨ ਕਿ ਏਜੰਸੀ ਕੋਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਸੀ।