ਬੁਡਾਪੇਸਟ ਤੋਂ ਭਾਰਤੀ ਵਿਦਿਆਰਥੀਆਂ ਦੇ ਆਖ਼ਰੀ ਬੈਚ ਨਾਲ ਵਾਪਸ ਪਰਤੇ ਕੇਂਦਰੀ ਮੰਤਰੀ ਹਰਦੀਪ ਪੁਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਯੂਕਰੇਨ ਵਿਚ ਫਸੇ ਭਾਰਤੀਆਂ ਦੇ ਆਖਰੀ ਬੈਚ ਨਾਲ ਭਾਰਤ ਪਰਤ ਆਏ ਹਨ।

Hardeep Puri

 

ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਯੂਕਰੇਨ ਵਿਚ ਫਸੇ ਭਾਰਤੀਆਂ ਦੇ ਆਖਰੀ ਬੈਚ ਨਾਲ ਭਾਰਤ ਪਰਤ ਆਏ ਹਨ। ਆਪਰੇਸ਼ਨ ਗੰਗਾ ਤਹਿਤ 6711 ਭਾਰਤੀ ਵਿਦਿਆਰਥੀਆਂ ਨੂੰ ਹੰਗਰੀ ਰਾਹੀਂ ਭਾਰਤ ਲਿਆਂਦਾ ਗਿਆ। ਹਰਦੀਪ ਸਿੰਘ ਪੁਰੀ ਯੂਕਰੇਨ ਤੋਂ ਕੱਢੇ ਗਏ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਸੋਮਵਾਰ ਨੂੰ ਦਿੱਲੀ ਪਹੁੰਚੇ। ਇਸ ਦੌਰਾਨ ਕੇਂਦਰੀ ਮੰਤਰੀ ਨੇ ਸਾਰੇ ਵਿਦਿਆਰਥੀਆਂ ਦੇ ਸੁਰੱਖਿਅਤ ਬਚਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਨੌਜਵਾਨ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲ ਸਕਦੇ ਹਨ।


Tweet

ਇਸ ਸਬੰਧੀ ਹਰਦੀਪ ਸਿੰਘ ਪੁਰੀ ਨੇ ਟਵੀਟ ਕਰਕੇ ਖੁਸ਼ੀ ਜ਼ਾਹਰ ਕੀਤੀ ਅਤੇ ਲਿਖਿਆ ਕਿ ਅਸੀਂ ਬੁਡਾਪੇਸਟ ਤੋਂ ਯੂਕਰੇਨ ਵਿਚ ਫਸੇ ਆਖਰੀ ਵਿਦਿਆਰਥੀਆਂ ਦੇ ਬੈਚ ਨਾਲ ਦਿੱਲੀ ਪਹੁੰਚ ਗਏ ਹਾਂ। ਇਹ ਖੁਸ਼ੀ ਦਾ ਪਲ ਹੈ ਅਤੇ ਇਹ ਵਿਦਿਆਰਥੀ ਆਪਣੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਦੇ ਹਨ।

 

 

ਦੱਸ ਦੇਈਏ ਕਿ ਹੁਣ ਯੂਕਰੇਨ ਤੋਂ 16,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਬਚਾਇਆ ਗਿਆ ਹੈ। ਇਸ ਸਬੰਧੀ ਕਈ ਕੇਂਦਰੀ ਮੰਤਰੀਆਂ ਨੂੰ ਓਪਰੇਸ਼ਨ ਗੰਗਾ ਤਹਿਤ ਵਿਦਿਆਰਥੀਆਂ ਦੇ ਬਚਾਅ ਲਈ ਕੰਮ ਅਲਾਟ ਕੀਤਾ ਗਿਆ ਸੀ।