PM ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਕਰੀਬ 35 ਮਿੰਟ ਤੱਕ ਕੀਤੀ ਗੱਲਬਾਤ
ਲਗਭਗ 35 ਮਿੰਟ ਤੱਕ ਚੱਲੀ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਪੂਰਬੀ ਯੂਰਪੀ ਦੇਸ਼ ਯੂਕਰੇਨ ਦੀ ਉੱਭਰ ਰਹੀ ਸਥਿਤੀ 'ਤੇ ਚਰਚਾ ਕੀਤੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਗੱਲਬਾਤ ਕੀਤੀ ਅਤੇ ਲਗਭਗ 35 ਮਿੰਟ ਤੱਕ ਚੱਲੀ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਪੂਰਬੀ ਯੂਰਪੀ ਦੇਸ਼ ਯੂਕਰੇਨ ਦੀ ਉੱਭਰ ਰਹੀ ਸਥਿਤੀ 'ਤੇ ਚਰਚਾ ਕੀਤੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।
PM Modi
ਦੋਵਾਂ ਨੇਤਾਵਾਂ ਵਿਚਾਲੇ ਇਹ ਗੱਲਬਾਤ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਭਾਰਤ ਰੂਸੀ ਹਮਲੇ ਦਾ ਸਾਹਮਣਾ ਕਰ ਰਹੇ ਯੂਕਰੇਨ ਤੋਂ ਵਿਦਿਆਰਥੀਆਂ ਸਮੇਤ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵੱਲੋਂ ਕੀਤੀ ਮਦਦ ਲਈ ਜ਼ੇਲੇਨਸਕੀ ਦਾ ਧੰਨਵਾਦ ਕੀਤਾ।
Ukraine President and PM Modi
ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੀ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀਆਂ ਨੂੰ ਕੱਢਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ 'ਚ ਮਦਦ ਜਾਰੀ ਰੱਖਣ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਅੱਜ ਦੋਹਾਂ ਨੇਤਾਵਾਂ ਵਿਚਾਲੇ ਇਹ ਦੂਜੀ ਵਾਰਤਾ ਹੈ। ਇਸ ਤੋਂ ਪਹਿਲਾਂ ਦੋਹਾਂ ਨੇਤਾਵਾਂ ਨੇ 26 ਜਨਵਰੀ ਨੂੰ ਫੋਨ 'ਤੇ ਗੱਲਬਾਤ ਕੀਤੀ ਸੀ।
PM Modi
ਦੋਵਾਂ ਦੇਸ਼ਾਂ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਦੋ ਵਾਰ ਗੱਲਬਾਤ ਕਰ ਚੁੱਕੇ ਹਨ। ਉਹ ਅੱਜ ਦੁਪਹਿਰ ਪੁਤਿਨ ਨਾਲ ਵੀ ਗੱਲਬਾਤ ਕਰਨ ਜਾ ਰਹੇ ਹਨ।