ਬੇਕਾਬੂ ਟਰਾਲੇ ਦੀ ਲਪੇਟ 'ਚ ਆਇਆ ਪਰਿਵਾਰ: ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਕ ਬੱਚੀ ਜ਼ਖਮੀ

Accident

 

ਅੰਬੇਡਕਰਨਗਰ: ਅੰਬੇਡਕਰਨਗਰ 'ਚ ਟਰਾਲੇ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਜੋੜੇ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਜਦਕਿ ਇਕ ਲੜਕੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਖ਼ਮੀ ਲੜਕੀ ਨੂੰ ਗੰਭੀਰ ਹਾਲਤ ਵਿਚ ਸੀਐਚਸੀ ਤੋਂ ਲਖਨਊ ਰੈਫਰ ਕਰ ਦਿੱਤਾ ਗਿਆ ਹੈ। ਇਹ ਘਟਨਾ ਅਕਬਰਪੁਰ ਕੋਤਵਾਲੀ ਇਲਾਕੇ ਦੇ ਕਟਾਰੀਆ ਯਾਕੂਬਪੁਰ ਨੇੜੇ ਵਾਪਰੀ।

ਇਹ ਵੀ ਪੜ੍ਹੋ: ਦੀਪ ਸਿੱਧੂ ਦੀ ਮੰਗੇਤਰ ਰੀਨਾ ਰਾਏ ਦਾ ਇੰਟਰਵਿਊ ਸੱਚ ਜਾਣਨ ਲਈ ਜ਼ਰੂਰੀ ਕਿਉਂ ਸੀ?

ਪਤੀ-ਪਤਨੀ ਅਤੇ 3 ਬੱਚੇ ਬਾਈਕ 'ਤੇ ਜਾ ਰਹੇ ਸਨ। ਇਹ ਪਰਿਵਾਰ ਟਾਂਡਾ-ਸੁਲਤਾਨਪੁਰ 'ਚ ਸਾਹਮਣੇ ਤੋਂ ਆ ਰਹੇ ਬੇਕਾਬੂ ਟਰਾਲੇ ਦੀ ਲਪੇਟ 'ਚ ਆ ਗਿਆ। ਟੱਕਰ ਹੁੰਦੇ ਹੀ ਪਤੀ ਪਤਨੀ ਅਤੇ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਲੜਕੀ ਗੰਭੀਰ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ: ਗੁੜ ਖਾਣ ਨਾਲ ਚਮੜੀ ਦੀਆਂ ਕਈ ਸਮੱਸਿਆਵਾਂ ਹੁੰਦੀਆਂ ਹਨ ਦੂਰ  

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਗੰਭੀਰ ਜ਼ਖਮੀ ਲੜਕੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਕੌਮਾਂਤਰੀ ਸਰਹੱਦ ਨੇੜੇ ਢਾਈ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ  

ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਬੈਜਨਾਥ ਵਾਸੀ ਮਾਲੀਪੁਰ ਥਾਣਾ ਚਿਤੌਨਾ ਕਲਾ ਵਜੋਂ ਹੋਈ ਹੈ। ਸੀਓ ਸਦਰ ਸੁਰੇਸ਼ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਟਰਾਲਾ ਚਾਲਕ ਮੌਕੇ ਤੋਂ ਟਰਾਲੇ ਸਮੇਤ ਫਰਾਰ ਹੋ ਗਿਆ।