ਦਿੱਲੀ ’ਚ IFS ਅਧਿਕਾਰੀ ਨੇ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਅਧਿਕਾਰੀਆਂ ਨੇ ਜਾਂਚ ਕੀਤੀ ਸ਼ੁਰੂ

IFS officer commits suicide by jumping from building in Delhi

ਦਿੱਲੀ ’ਚ ਇਕ ਅਧਿਕਾਰੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਚਾਣਕਿਆਪੁਰੀ ’ਚ ਇਕ IFS ਅਧਿਕਾਰੀ ਨੇ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਦੂਜੇ ਪਾਸੇ, ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ। ਖ਼ੁਦਕੁਸ਼ੀ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ। ਦਿੱਲੀ ਦੇ ਚਾਣਕਿਆਪੁਰੀ ਦੇ ਇਕ ਅਧਿਕਾਰੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਖ਼ਬਰ ਮਿਲੀ ਹੈ ਕਿ ਚਾਣਕਿਆਪੁਰੀ ਇਲਾਕੇ ਵਿਚ ਇੱਕ ਆਈਐਫਐਸ ਅਧਿਕਾਰੀ ਨੇ ਇਕ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ।

ਖ਼ੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਆਈਐਫ਼ਐਸ ਅਧਿਕਾਰੀ ਦੀ ਮੌਤ ਦਾ ਕਾਰਨ ਪੁਲਿਸ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਵੇਲੇ ਪੁਲਿਸ ਅਧਿਕਾਰੀ ਜਾਂਚ ਵਿਚ ਰੁੱਝੇ ਹੋਏ ਹਨ।