ਕੋਰੋਨਾ ’ਤੇ ਬੋਲੇ ਸਿਹਤ ਮੰਤਰੀ, ਵਧ ਰਹੇ ਮਾਮਲਿਆਂ ਲਈ ਵਿਆਹ, ਚੋਣਾਂ ਤੇ ਕਿਸਾਨ ਅੰਦੋਲਨ ਜ਼ਿੰਮੇਵਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਵਿਚ 80 ਫੀਸਦ ਕੋਰੋਨਾ ਕੇਸ ਯੂਕੇ ਵੇਰੀਐਂਟ ਦੇ- ਸਿਹਤ ਮੰਤਰੀ

Dr Harsh Vardhan

ਨਵੀਂ ਦਿੱਲੀ: ਦੇਸ਼ ਵਿਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸੇ ਵਿਚਾਲੇ ਪੰਜਾਬ ਵਿਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 2924 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਇਸ ਦੌਰਾਨ 62 ਲੋਕਾਂ ਦੀ ਮੌਤ ਹੋਈ ਹੈ। ਇਹਨਾਂ ਮਾਮਲਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਦਾ ਬਿਆਨ ਆਇਆ ਹੈ।

ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕੋਵਿਡ ਦੇ ਕੁੱਲ ਮਾਮਲਿਆਂ ਵਿਚੋਂ 80 ਫੀਸਦ ਮਾਮਲੇ ਯੂਕੇ ਵੇਰੀਐਂਟ ਦੇ ਹਨ। ਜੀਨੋਮ ਸਿਕੁਏਸਿੰਗ ਤੋਂ ਵੀ ਇਸ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਉਹਨਾਂ ਨੇ ਦਾਅਵਾ ਕੀਤਾ ਕਿ ਤਾਜ਼ਾ ਅੰਕੜਿਆਂ ਵਿਚ ਵਾਧੇ ਲਈ ਵਿਆਹ, ਸਥਾਨਕ ਸਰਕਾਰ ਚੋਣਾਂ ਅਤੇ ਕਿਸਾਨ ਪ੍ਰਦਰਸ਼ਨ ਦਾ ਹੱਥ ਹੈ।

ਉੱਥੇ ਹੀ ਸਿਹਤ ਮੰਤਰੀ ਨੇ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ 11 ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਬੈਠਕ ਦੌਰਾਨ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਲਈ ਕਿਹਾ ਹੈ। ਦੇਸ਼ ਵਿਚ ਬੀਤੇ 24 ਘੰਟਿਆਂ ਦੌਰਾਨ 1.15 ਲੱਖ ਤੋਂ ਜ਼ਿਆਦਾ ਨਵੇਂ ਮਰੀਜ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 630 ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਨੇ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਦਿੱਤੀ ਹੈ।