Naxals Attack: ਲਾਪਤਾ ਜਵਾਨ ਨਕਸਲੀਆਂ ਦੀ ਕੈਦ 'ਚ, ਛੱਡਣ ਲਈ ਸਰਕਾਰ ਸਾਹਮਣੇ ਰੱਖੀ ਸ਼ਰਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜਵਾਨ ਨੂੰ ਦੋ ਦਿਨ ਤੱਕ ਛੱਡ ਦਿੱਤਾ ਜਾਵੇਗਾ ਅਤੇ ਜਲਦ ਹੀ ਉਸਦੀ ਵੀਡੀਓ ਜਾਂ ਫੋਟੇ ਵੀ ਜਾਰੀ ਕੀਤਾ ਜਾਵੇਗੀ।'  

Naxals

ਬੀਜਾਪੁਰ: ਛੱਤੀਸਗੜ੍ਹ 'ਚ ਸਰਹੱਦ 'ਤੇ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਹੋਈ ਮੁਠਭੇੜ ਵਿਚ ਸੁਰੱਖਿਆ ਬਲਾਂ ਦੇ 22 ਜਵਾਨ ਸ਼ਹੀਦ ਹੋਏ ਗਏ। ਇਸ ਘਟਨਾ ਵਿਚ 31 ਜਵਾਨ ਜ਼ਖ਼ਮੀ ਹੋਏ ਹਨ। ਬੀਜਾਪੁਰ ਮੁਕਾਬਲੇ ਦੌਰਾਨ ਇਕ ਜਵਾਨ ਦੇ ਅਜੇ ਵੀ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਵਿਚਕਾਰ ਕੱਲ੍ਹ ਨਕਸਲੀਆਂ ਨੇ ਲਾਪਤਾ ਜਵਾਨ ਰਾਕੇਸ਼ਵਰ ਸਿੰਘ ਮਨਹਾਸ ਦੀ ਰਿਹਾਈ ਲਈ ਸਰਕਾਰ ਅੱਗੇ ਇੱਕ ਸ਼ਰਤ ਰੱਖੀ ਹੈ। ਅਗਵਾ ਜਵਾਨ ਦੀ ਰਿਹਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਾਬੰਦੀਸ਼ੁਦਾ ਭਾਰਤੀ ਕਮਿਊਨਿਸ਼ਟ ਪਾਰਟੀ ਨੇ ਇੱਕ ਚਿੱਠੀ ਜਾਰੀ ਕਰਦਿਆਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ। ਸੰਗਠਨ ਨੇ ਅਗਵਾ ਕੀਤੇ ਗਏ ਜਵਾਨ ਨੂੰ ਰਿਹਾਅ ਕਰਨ ਲਈ ਵਿਚੋਲਿਆਂ ਨੂੰ ਨਿਯੁਕਤ ਕਰਨ ਦਾ ਪ੍ਰਸਤਾਵ ਦਿੱਤਾ ਹੈ। ਦੋ ਪੇਜ਼ਾਂ ਦੀ ਚਿੱਠੀ 'ਚ ਕਿਹਾ ਗਿਆ ਹੈ, "ਬੀਜਾਪੁਰ ਹਮਲੇ 'ਚ 24 ਸੁਰੱਖਿਆ ਬਲਾਂ ਦੀ ਜਾਨ ਗਈ, 31 ਜ਼ਖ਼ਮੀ ਹੋਏ, 1 ਹਿਰਾਸਤ 'ਚ ਹੈ।

ਬੀਜਾਪੁਰ ਦੇ ਪੱਤਰਕਾਰ ਗਨੇਸ਼ ਮਿਸ਼ਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ, 'ਉਸ ਨੂੰ ਨਕਸਲੀਆਂ ਦਾ ਫੋਨ ਆਇਆ ਸੀ ਤੇ ਉਹਨਾਂ ਨੇ ਦੱਸਿਆ ਕਿ ਕੈਦੀ ਜਵਾਨ ਨੂੰ ਗੋਲੀ ਲੱਗੀ ਹੈ ਤੇ ਉਸ ਦਾ ਇਲਾਜ ਜਾਰੀ ਹੈ। ਜਵਾਨ ਨੂੰ ਦੋ ਦਿਨ ਤੱਕ ਛੱਡ ਦਿੱਤਾ ਜਾਵੇਗਾ ਅਤੇ ਜਲਦ ਹੀ ਉਸਦੀ ਵੀਡੀਓ ਜਾਂ ਫੋਟੇ ਵੀ ਜਾਰੀ ਕੀਤਾ ਜਾਵੇਗੀ।'  

ਪੀਪਲਜ਼ ਲਿਬਰੇਸ਼ਨ ਗੁਰਿੱਲਾ ਆਰਮੀ ਦੇ 4 ਜਵਾਨਾਂ ਦੀ ਜਾਨ ਚਲੀ ਗਈ। ਅਸੀਂ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ। ਉਹ ਵਿਚੋਲਿਆਂ ਦੀ ਘੋਸ਼ਣਾ ਕਰ ਸਕਦੇ ਹਨ। ਅਸੀਂ ਉਸ ਨੂੰ ਛੱਡ ਦਿਆਂਗੇ। ਜਵਾਨ ਸਾਡੇ ਦੁਸ਼ਮਣ ਨਹੀਂ ਹਨ। ਗੌਰਤਲਬ ਹੈ ਕਿ ਬੀਤੇ ਦਿਨੀ ਬਸਤਰ ਦੇ ਆਈ.ਜੀ. ਸੁੰਦਰਰਾਜ ਪੀ. ਨੇ ਦੱਸਿਆ ਕਿ ਮੀਡੀਆ ਸਮੇਤ ਪਿੰਡ ਦੇ ਵਿਚੋਲਿਆਂ ਨੂੰ ਇਸ ਕੰਮ 'ਚ ਲਗਾਇਆ ਗਿਆ ਹੈ। ਅਗਵਾ ਜਵਾਨ ਦੀ ਅਸਲ ਲੋਕੇਸ਼ਨ ਬਾਰੇ ਪਤਾ ਨਹੀਂ ਲੱਗਿਆ ਹੈ, ਪਰ ਛੇਤੀ ਹੀ ਉਸ ਨੂੰ ਰਿਹਾਅ ਕਰਵਾ ਲਿਆ ਜਾਵੇਗਾ।