ਰੋਪੜ ਤੋਂ ਮੁਖਤਾਰ ਅੰਸਾਰੀ UP ਜੇਲ੍ਹ ਪਹੁੰਚਿਆ, ਡਰੋਨ ਕੈਮਰੇ ਨਾਲ ਰੱਖੀ ਸਖ਼ਤ ਨਿਗਰਾਨੀ
ਬਾਂਦਾ ਜੇਲ੍ਹ ਨੂੰ 30 ਸੁਰੱਖਿਆ ਕਰਮੀ ਵੀ ਦਿੱਤੇ ਗਏ ਹਨ।
ਬਾਂਦਾ: ਗੈਂਗਸਟਰ ਤੋਂ ਨੇਤਾ ਬਣੇ ਬਸਪਾ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ੍ਹ ਤੋਂ ਯੂਪੀ ਲਿਆਂਦਾ ਗਿਆ ਹੈ। ਅੰਸਾਰੀ ਬਾਂਦਾ ਜੇਲ੍ਹ ਪਹੁੰਚ ਹੁਣ 16 ਨੰਬਰ ਬੈਰਕ ਵਿੱਚ ਉਸ ਨੂੰ ਰੱਖਿਆ ਜਾਏਗਾ। ਦੱਸ ਦੇਈਏ ਕਿ ਅੰਸਾਰੀ ਨੂੰ ਮੰਗਲਵਾਰ ਦੁਪਹਿਰ ਯੂਪੀ ਪੁਲਿਸ ਪੰਜਾਬ ਦੀ ਰੋਪੜ ਜੇਲ੍ਹ ਵਿੱਚੋਂ ਲੈ ਕੇ ਬਾਂਦਾ ਲਈ ਨਿਕਲੀ ਸੀ। ਕਾਫਲਾ ਲਗਾਤਾਰ ਛੇ ਘੰਟੇ ਚੱਲਣ ਮਗਰੋਂ ਜੇਵਰ ਪੈਟਰੋਲ ਪੰਪ ਤੇ ਜਾ ਕੇ ਰੁੱਕਿਆ। ਇਸ ਦੌਰਾਨ ਪੁਲਿਸ ਨੇ ਅੰਸਾਰੀ ਦੀ ਐਂਬੂਲੈਂਸ ਨੂੰ ਚਾਰੋਂ ਪਾਸੋਂ ਘੇਰਿਆ ਹੋਇਆ ਸੀ।
ਜਾਣਕਾਰੀ ਮੁਤਾਬਕ ਮੁਖਤਾਰ ਪਹਿਲਾਂ ਵੀ ਇਸ ਬੈਰਕ ਵਿੱਚ ਰਹਿ ਚੁੱਕਾ ਹੈ। ਉਧਰ ਜੇਲ੍ਹ ਮੰਤਰੀ ਜੈ ਕੁਮਾਰ ਨੇ ਸਪਸ਼ੱਟ ਕਰ ਦਿੱਤਾ ਹੈ ਕਿ ਅੰਸਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਵੀਆਈਪੀ ਸੁਵਿਧਾ ਨਹੀਂ ਦਿੱਤੀ ਜਾਏਗੀ। ਬਾਂਦਾ ਜੇਲ੍ਹ ਵਿੱਚ ਡਰੋਨ ਕੈਮਰੇ ਨਾਲ ਨਿਗਰਾਨੀ ਰੱਖੇ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਬੈਰਕ ਨੰਬਰ 16 ਨੂੰ ਪੂਰੀ ਤਰ੍ਹਾਂ ਸੀਸੀਟੀਵੀ ਕੈਮਰੇ ਨਾਲ ਕਵਰ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਬਾਂਦਾ ਜੇਲ੍ਹ ਨੂੰ 30 ਸੁਰੱਖਿਆ ਕਰਮੀ ਵੀ ਦਿੱਤੇ ਗਏ ਹਨ।