ਅੱਜ ਵਿਦਿਆਰਥੀਆਂ ਨਾਲ ‘ਪ੍ਰੀਖਿਆ 'ਤੇ ਚਰਚਾ’ ਕਰਨਗੇ ਪੀਐਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ਾਮ 7 ਵਜੇ ਵੀਡੀਓ ਕਾਨਫਰੰਸ ਜ਼ਰੀਏ ਵਿਦਿਆਰਥੀ, ਮਾਪਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ

PM Modi to interact today with students at 'Pariksha Pe Charcha'

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 7 ਵਜੇ ਵੀਡੀਓ ਕਾਨਫਰੰਸ ਜ਼ਰੀਏ ਵਿਦਿਆਰਥੀ, ਮਾਪਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਨਗੇ। ਇਸ ਦੀ ਜਾਣਕਾਰੀ ਪੀਐਮ ਮੋਦੀ ਨੇ ਖੁਦ ਟਵੀਟ ਕਰਕੇ ਦਿੱਤੀ ਸੀ।

ਉਹਨਾਂ ਨੇ ਲਿਖਿਆ ਸੀ, ‘ਸਾਡੇ ਬਹਾਦਰ ਪ੍ਰੀਖਿਆ ਯੋਧਿਆਂ, ਮਾਪਿਆਂ ਅਤੇ ਅਧਿਆਪਕਾਂ ਦੇ ਨਾਲ ਕਈ ਵਿਸ਼ਿਆਂ ’ਤੇ ਕਈ ਮਜ਼ੇਦਾਰ ਸਵਾਲ ਅਤੇ ਯਾਦਗਾਰ ਚਰਚਾ। 7 ਅਪ੍ਰੈਲ ਨੂੰ ਸ਼ਾਮ 7 ਵਜੇ ਦੇਖੋ ਪ੍ਰੀਖਿਆ 'ਤੇ ਚਰਚਾ’। PPC2021’ ਇਸ ਦੇ ਨਾਲ ਪ੍ਰਧਾਨ ਮੰਤਰੀ ਨੇ ਇਕ ਵੀਡੀਓ ਵੀ ਸਾਂਝਾ ਕੀਤਾ ਸੀ।

ਦੱਸ ਦਈਏ ਕਿ ਇਸ ਪ੍ਰੋਗਰਾਮ ਵਿਚ ਸਾਰੇ ਸਕੂਲੀ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ‘ਪ੍ਰੀਖਿਆ ’ਤੇ ਚਰਚਾ’ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸਕੂਲੀ ਵਿਦਿਆਥੀਆਂ ਅਤੇ ਉਹਨਾਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ 2021 ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੰਵਾਦ ਕਰਨਗੇ। ਇਸ ਤੋਂ ਇਲਾਵਾ ਉਹ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਸਬੰਧੀ ਸੁਝਾਅ ਦੇਣਗੇ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਲ 2019 ਤੋਂ ਪ੍ਰੀਖਿਆ ਤੋਂ ਪਹਿਲਾਂ ਵਿਦਿਆਥੀਆਂ ਨਾਲ ਗੱਲਬਾਤ ਕਰ ਰਹੇ ਹਨ। ਪਹਿਲੀ ਵਾਰ ਪ੍ਰੀਖਿਆ  ’ਤੇ ਚਰਚਾ ਪ੍ਰੋਗਰਾਮ ਦਾ ਆਯੋਜਨ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਚ ਹੋਇਆ ਸੀ। ਇਸ ਪ੍ਰੋਗਰਾਮ ਜ਼ਰੀਏ ਪ੍ਰਧਾਨ ਮੰਤਰੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਪ੍ਰੀਖਿਆ ਦੇ ਤਣਾਅ ਨੂੰ ਦੂਰ ਕਰਨ ਲਈ ਸੁਝਾਅ ਦਿੰਦੇ ਹਨ।