Tripura CM Biplab Deb tested positive for COVID-19
ਨਵੀਂ ਦਿੱਲੀ: ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਵ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਟਵੀਟ ਕਰ ਕੇ ਸਾਂਝੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹਨਾਂ ਨੇ ਖੁਦ ਨੂੰ ਏਕਾਂਤਵਾਸ ਕਰ ਲਿਆ ਹੈ।
ਉਹਨਾਂ ਨੇ ਟਵੀਟ ਕਰ ਕੇ ਕਿਹਾ, ‘ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੈ ਡਾਕਟਰਾਂ ਦੀ ਸਲਾਹ ਮੁਤਾਬਕ ਖੁਦ ਨੂੰ ਘਰ ਵਿਚ ਹੀ ਕੁਆਰੰਟੀਨ ਕਰ ਲਿਆ ਹੈ। ਮੇਰੀ ਲੋਕਾਂ ਨੂੰ ਅਪੀਲ ਹੈ ਕਿ ਉਹ ਕੋਰੋਨਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਰਹਿਣ’।