Delhi News: ਦਿੱਲੀ 'ਚ ਸਿਰਫਿਰੇ ਪ੍ਰੇਮੀ ਨੇ ਪ੍ਰੇਮਿਕਾ ਦਾ ਵੱਢਿਆ ਗਲਾ, ਖ਼ੁਦ ਨੂੰ ਵੀ ਮਾਰਿਆ ਚਾਕੂ, ਦੋਵੇਂ ਜ਼ਖ਼ਮੀ
Delhi News: ਫ਼ਿਲਹਾਲ ਦੋਵਾਂ ਦੀ ਹਾਲਤ ਨਾਜ਼ੁਕ
Lover stabbed his girlfriend and injured himself Delhi News: ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸਿਰਫਿਰੇ ਪ੍ਰੇਮੀ ਨੇ ਆਪਣੀ ਹੀ ਪ੍ਰੇਮਿਕਾ ਦੇ ਗਲੇ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨੇ ਆਪਣੇ ਆਪ ਨੂੰ ਵੀ ਚਾਕੂ ਮਾਰ ਲਿਆ। ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਦਿੱਲੀ ਕੈਂਟ ਪੁਲਿਸ ਸਟੇਸ਼ਨ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਦੇਰ ਰਾਤ ਕਰੀਬ 11 ਵਜੇ ਵਾਪਰੀ।
ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨ ਨੇ ਆਪਣੀ ਪ੍ਰੇਮਿਕਾ 'ਤੇ ਜਾਨਲੇਵਾ ਹਮਲਾ ਕਿਉਂ ਕੀਤਾ ਅਤੇ ਉਸ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਿਉਂ ਕੀਤੀ। ਪੁਲਿਸ ਨੇ ਦੱਸਿਆ ਕਿ ਦੋਵਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਫ਼ਿਲਹਾਲ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।