ਮਹਾਰਾਸ਼ਟਰ ਦੇ ਨਾਗਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਨੇ ਗੁਆਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਅਤੇ ਦੋ ਪੁਰਸ਼ ਸ਼ਾਮਲ

Accident

 

ਨਾਗਪੁਰ— ਮਹਾਰਾਸ਼ਟਰ ਦੇ ਨਾਗਪੁਰ ਜ਼ਿਲੇ 'ਚ ਇਕ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ  ਕਾਰ ਅਤੇ ਟਰੱਕ ਦੀ ਟੱਕਰ 'ਚ ਇਨ੍ਹਾਂ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ।

 

ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਇਹ ਕਾਰ ਨਾਗਪੁਰ ਤੋਂ ਉਮਰੇਡ ਵੱਲ ਜਾ ਰਹੀ ਹੈ ਕਿ ਅਚਾਨਕ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ।