ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਨੂੰ ਕਾਂਗਰਸ 'ਚ ਨਹੀਂ ਰਹਿਣ ਦੇਵਾਂਗਾ- ਰਾਜਾ ਵੜਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Raja Warring



ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਰਾਜਾ ਵੜਿੰਗ ਨੇ ਕਿਹਾ ਕਿ ਉਹ ਕੈਪਟਨ ਤੇ ਪ੍ਰਨੀਤ ਕੌਰ ਨੂੰ ਕਾਂਗਰਸ ‘ਚ ਨਹੀਂ ਰਹਿਣ ਦੇਣਗੇ।

Raja Warring

ਰਾਜਾ ਵੜਿੰਗ ਨੇ ਕਿਹਾ, “ਜਦੋਂ ਤੱਕ ਮੈਂ ਪ੍ਰਧਾਨ ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਕਾਂਗਰਸ ‘ਚ ਨਹੀਂ ਰਹਿਣਗੇ। ਪਾਰਟੀ ਵਿਚ ਜਾਂ ਤਾਂ ਉਹ ਰਹਿਣਗੇ ਜਾਂ ਫਿਰ ਮੈਂ”। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਉਹਨਾਂ ਲੀਡਰਾਂ ਵਿਚੋਂ ਨਹੀਂ ਹਾਂ ਅੱਜ ਕੁਝ ਹੋਰ ਤੇ ਕੱਲ੍ਹ ਕੁਝ ਹੋਰ। ਇਸ ਵਾਰ ਆਰ ਪਾਰ ਦੀ ਲੜਾਈ ਹੋਵੇਗੀ । 

Captain Amarinder Singh

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਾਂਗਰਸ ਛੱਡ ਚੁਕੇ ਹਨ ਅਤੇ ਆਪਣੀ ਨਵੀ ਪਾਰਟੀ ਬਣਾ ਚੁਕੇ ਹਨ ਜਦਕਿ ਪ੍ਰਨੀਤ ਕੌਰ ਕਾਂਗਰਸ ਵਿਚ ਵੀ ਹਨ। ਵਿਧਾਨ ਸਭਾ ਚੋਣਾਂ ਦੌਰਾਨ ਪ੍ਰਨੀਤ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕੀਤਾ ਸੀ।