ਮਥੁਰਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਸੱਤ ਜੀਆਂ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

PM ਮੋਦੀ ਨੇ ਘਟਨਾ 'ਤੇ ਜਤਾਇਆ ਦੁੱਖ

Horrific road accident in Mathura

 

ਮਥੁਰਾ: ਮਥੁਰਾ ਦੇ ਥਾਣਾ ਨੌਝੀਲ ਇਲਾਕੇ 'ਚ ਯਮੁਨਾ ਐਕਸਪ੍ਰੈਸ ਵੇਅ 'ਤੇ ਸ਼ਨੀਵਾਰ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਮਾਈਲਸਟੋਨ 68 'ਤੇ ਆਗਰਾ ਤੋਂ ਨੋਇਡਾ ਜਾ ਰਹੀ ਇੱਕ ਕਾਰ ਅੱਗੇ ਜਾ ਰਹੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

 

 

ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਸਾਰੇ ਮ੍ਰਿਤਕ ਇੱਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ। ਉਹ ਮੂਲ ਰੂਪ ਵਿੱਚ ਹਰਦੋਈ ਦੇ ਸੰਦੀਲਾ ਇਲਾਕੇ ਦੇ ਪਿੰਡ ਬਹਾਦਰਪੁਰ ਦੇ ਵਸਨੀਕ ਸਨ।

 

 

ਪੀਐਮ ਮੋਦੀ ਨੇ  ਘਟਨਾ  ਤੇ ਦੁੱਖ ਪ੍ਰਗਟਾਇਆ। ਉਹਨਾਂ ਟਵੀਟ  ਕਰਦਿਆਂ ਕਿਹਾ ਕਿ ਮਥੁਰਾ ਵਿੱਚ ਵਾਪਰਿਆ ਸੜਕ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਇਸ ਹਾਦਸੇ ਵਿੱਚ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਇਸ ਦੇ ਨਾਲ ਹੀ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। 

 

ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।