ਸਰਕਾਰ ਦਾ ਟੀਚਾ, ਸਾਰਿਆਂ ਨੂੰ ਮਿਲੇ ਕਿਫ਼ਾਇਤੀ ਸਿਹਤ ਸਹੂਲਤਾਂ : ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਗਰੀਬਾਂ ਲਈ ਸੱਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਦਵਾਈਆਂ ਤਕ ਉਨ੍ਹਾਂ ਦੀ ਪਹੁੰਚ ਹੈ ਅਤੇ ਕੇਂਦਰ ਸਰਕਾਰ ਸਾਰਿਆਂ ਨੂੰ...

Narendra modi

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਗਰੀਬਾਂ ਲਈ ਸੱਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਦਵਾਈਆਂ ਤਕ ਉਨ੍ਹਾਂ ਦੀ ਪਹੁੰਚ ਹੈ ਅਤੇ ਕੇਂਦਰ ਸਰਕਾਰ ਸਾਰਿਆਂ ਨੂੰ ਕਿਫ਼ਾਇਤੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਮੋਦੀ ਅੱਜ ਸਵੇਰੇ ਵੀਡੀਉ ਕਾਨਫ਼ਰੈਂਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਪਰਿਯੋਜਨਾ (ਪੀਐਮਬੀਜੇਪੀ) ਅਤੇ ਕਿਫ਼ਾਇਤੀ ਸਟੇਂਟ ਅਤੇ ਪਲਾਂਟੇਸ਼ਨ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰ ਰਹੇ ਸਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਦਵਾਈਆਂ ਤਕ ਪਹੁੰਚ ਗਰੀਬਾਂ ਲਈ ਸੱਭ ਤੋਂ ਵੱਡੀ ਚਿੰਤਾ ਹੈ। ਸਾਡੀ ਲਗਾਤਾਰ ਕੋਸ਼ਿਸ਼ ਰਹਿੰਦੀ ਹੈ ਕਿ ਹਰ ਇਕ ਭਾਰਤੀ ਨੂੰ ਕਿਫ਼ਾਇਤੀ ਸਿਹਤ ਸਹੂਲਤਾਂ ਮਿਲਣ। ਉਨ੍ਹਾਂ ਨੇ ਕਿਹਾ ਕਿ ਲੋਕ ਭਾਰਤੀ ਵਿਅਕਤੀ ਔਸ਼ਧੀ ਪਰਿਯੋਜਨਾ ਤੋਂ ਲਾਭ ਲੈ ਰਹੇ ਹਨ। ਸਰਕਾਰ ਦੀ ਇਸ ਯੋਜਨਾ ਤਹਿਤ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਦਵਾਈ ਉਪਲਬਧ ਕਰਵਾਈ ਜਾਂਦੀ ਹੈ।

ਮੋਦੀ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਸਟੇਂਟ ਦੀਆਂ ਕੀਮਤਾਂ ਵਿਚ ਕਾਫ਼ੀ ਕਮੀ ਕੀਤੀ ਹੈ ਜਿਸ ਨਾਲ ਸੱਭ ਤੋਂ ਜ਼ਿਆਦਾ ਮੁਨਾਫ਼ਾ ਗਰੀਬਾਂ ਅਤੇ ਮੱਧ ਵਰਗ ਦੇ ਲੋਕਾਂ ਨੂੰ ਮਿਲਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਟੀਚਾ ਭਾਰਤ ਨੂੰ 2025 ਤਕ ਟੀਬੀ ਰੋਗ ਤੋਂ ਅਜ਼ਾਦ ਬਣਾਉਣਾ ਹੈ। ਧਿਆਨ ਯੋਗ ਹੈ ਕਿ ਦੁਨੀਆਂ ਨੂੰ ਟੀਬੀ ਰੋਗ ਅਜ਼ਾਦ ਬਣਾਉਣ ਲਈ ਵਿਸ਼ਵ ਟੀਚਾ 2030 ਤਕ ਦੀ ਰੱਖਿਆ ਗਿਆ ਹੈ। ਕੋਮਾਂਤਰੀ ਯੋਗ ਦਿਨ 21 ਜੂਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਅਪਣਾਉਣ ਅਤੇ ਉਸ ਨੂੰ ਅਪਣੇ ਜੀਵਨ ਦਾ ਅੰਗ ਬਣਾਉਣ।